ਅੰਮ੍ਰਿਤਸਰ:- 12 ਜਨਵਰੀ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ 14ਵੇਂ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲ਼ੀ 96 ਕਰੋੜੀ ਨੇ ਨਿਊਜੀਲੈਂਡ ਵਿਚ ਹੋਏ ਸਿੱਖਾਂ ਵੱਲੋਂ ਕੱਢੇ ਨਗਰ ਕੀਰਤਨ ਦਾ ਕੁੱਝ ਸਥਾਨਕ ਸ਼ਰਾਰਤੀ ਅਨਸਰਾਂ ਵੱਲੋਂ ਫਿਰ ਮੁੜ ਵਿਰੋਧ ਕਰਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ।
ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਿੱਖ ਧਰਮ ਦੀ ਇੱਕ ਪਵਿੱਤਰ ਧਾਰਮਿਕ ਪਰੰਪਰਾ ਹੈ ਜੋ ਸਮਾਜ ਵਿਚ ਆਪਸੀ ਸਾਂਝ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਨਿਊਜ਼ੀਲੈਂਡ ਅੰਦਰ ਅਜਿਹਾ ਦੂਜੀ ਵਾਰ ਹੋਇਆ ਹੈ, ਜਿਸ ਨੇ ਸਮੁੱਚੇ ਸਿੱਖ ਜਗਤ ਨੂੰ ਨਿਰਾਸ਼ ਕੀਤਾ ਹੈ। ਇਹ ਸ਼ਰਾਰਤੀ ਗਰੁੱਪ ਹਰ ਸਮੇਂ ਚਰਚਾ ਵਿੱਚ ਰਹਿਣ ਲਈ ਇਸ ਤਰ੍ਹਾਂ ਦੀ ਘਟਨਾਵਾਂ ਨੂੰ ਅਜ਼ਾਮ ਦਿੰਦਾ ਹੈ ਤਾਂ ਕੀ ਮੀਡੀਆ ਦੀਆਂ ਸੁਰਖੀਆਂ ਬਟੋਰ ਸਕੇ।
ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਸਦਾ ਤੋਂ ਹੀ ਵਿਸ਼ਵ ਭਾਈਚਾਰੇ ਦੀ ਭਲਾਈ, ਸ਼ਾਂਤੀ, ਸਹਿਣਸ਼ੀਲਤਾ ਅਤੇ ਤਰੱਕੀ ਲਈ ਆਪਣਾ ਮਿਸਾਲੀ ਯੋਗਦਾਨ ਪਾਉਂਦਾ ਆ ਰਿਹਾ ਹੈ, ਪਰ ਇਸ ਦੇ ਬਾਵਜੂਦ ਸਿੱਖਾਂ ਦੀਆਂ ਧਾਰਮਿਕ ਰਵਾਇਤਾਂ ਨੂੰ ਨਫ਼ਰਤੀ ਨਜ਼ਰੀਏ ਨਾਲ ਦੇਖਿਆ ਜਾਣਾ ਅਤਿ ਨਿੰਦਣਯੋਗ ਹੈ।