ਡੀਸੀ ਦਫਤਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਹਾਈ ਅਲਰਟ

ਚੰਡੀਗੜ੍ਹ, 16 ਜਨਵਰੀ : ਪੰਜਾਬ ਵਿਚ ਡੀਸੀ ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀ ਅੱਜ ਮਿਲੀ ਧਮਕੀ ਤੋ ਬਾਅਦ ਜਿਥੇ ਜਿਲਾ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਹਥਾਂ ਪੈਰਾਂ ਦੀ ਪੈ ਗਈ, ਉਥੇ ਜਾਂਚ ਟੀਮਾਂ ਪੂਰੀ ਤਰ੍ਹਾਂ ਐਕਟਿਵ ਹੋ ਗਈਆਂ।

ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਮੁਕਤਸਰ, ਗੁਰਦਾਸਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਧਮਕੀ ਮਿਲਣ ਤੁਰੰਤ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਤਿੰਨਾਂ ਦਫ਼ਤਰਾਂ ਨੂੰ ਖਾਲੀ ਕਰਵਾ ਕੇ ਇਲਾਕਿਆਂ ਨੂੰ ਸੀਲ ਕਰ ਦਿੱਤਾ ਗਿਆ।
ਦਸ ਦਈਏ ਕਿ ਗੁਰਦਾਸਪੁਰ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਸਬੰਧੀ ਧਮਕੀ ਭਰੀ ਈ-ਮੇਲ ਡਿਪਟੀ ਕਮਿਸ਼ਨਰ ਦੀ ਸਰਕਾਰੀ ਈ-ਮੇਲ ਆਈਡੀ ’ਤੇ ਸਵੇਰੇ ਕਰੀਬ ਸਾਢੇ ਅੱਠ ਵਜੇ ਪ੍ਰਾਪਤ ਹੋਈ। ਈ-ਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੰਪਲੈਕਸ ਨੂੰ ਤਿੰਨ ਬੰਬਾਂ ਨਾਲ ਨਿਸ਼ਾਨਾ ਬਣਾਇਆ ਜਾਵੇਗਾ, ਜਿਸਤੋ ਬਾਅਦ ਜਾਂਚ ਪੁਰੇ ਜੋਰਾਂ ਨਾਲ ਚਲ ਰਹੀ ਹੈ।

Scroll to Top