Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:44 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ

ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ

ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ

ਸਿੱਖਿਆ ਮੰਤਰੀ ਨੇ ਆਈ.ਆਈ.ਐਮ., ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਵਾਸਤੇ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਅੱਜ ਦੇ ਦਿਨ ਨੂੰ ਸੂਬੇ ਵਿੱਚ ਇਤਿਹਾਸਕ ਦਿਨ ਦੱਸਿਆ

ਚੰਡੀਗੜ੍ਹ, 27 ਅਗਸਤ-

ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਹੈਡਮਾਸਟਰਾਂ ਦਾ ਦੂਜਾ ਬੈਚ ਹੈ, ਜੋ ਆਪਣੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਅਹਿਮਦਾਬਾਦ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਇਕੋ-ਇੱਕ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਵਿਸ਼ਵ ਭਰ ਵਿੱਚ ਕਾਨਵੈਂਟ ਸਕੂਲਾਂ ‘ਚ ਪੜ੍ਹਦੇ ਆਪਣੀ ਉਮਰ ਦੇ ਵਿਦਿਆਰਥੀਆਂ ਨਾਲ ਕੰਪੀਟ ਕਰ ਸਕਣ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਇਹ ਅਧਿਆਪਕ ਵਿਸ਼ੇਸ਼ ਸਿਖਲਾਈ ਨਾਲ ਆਪਣੀ ਮੁਹਾਰਤ ਨੂੰ ਨਿਖਾਰ ਕੇ ਭਵਿੱਖ ਲਈ ਯੋਗ ਅਤੇ ਹੁਨਰਮੰਦ ਵਿਦਿਆਰਥੀ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਸਿੱਖਿਆ ਖੇਤਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਉਨ੍ਹਾਂ ਉਮੀਦ ਜਤਾਈ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਕੇਂਦਰ ਵਜੋਂ ਉੱਭਰ ਕੇ ਸਾਹਮਣੇ ਆਵੇਗਾ।

ਇਸ ਮੌਕੇ ਕਮਲ ਕਿਸ਼ੋਰ ਯਾਦਵ, ਸਿੱਖਿਆ ਸਕੱਤਰ ਪੰਜਾਬ, ਸ਼੍ਰੀਮਤੀ ਗੌਰੀ ਪਰਾਸ਼ਰ ਜੋਸ਼ੀ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਸ੍ਰੀ ਚਰਚਿਲ ਕੁਮਾਰ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਸ੍ਰੀ ਸੰਜੀਵ ਸ਼ਰਮਾ ਡਾਇਰੈਕਟਰ ਸਿੱਖਿਆ ਵਿਭਾਗ(ਸੈਕੰਡਰੀ) ਪੰਜਾਬ ਅਤੇ ਸ੍ਰੀ ਅਮਨਪ੍ਰੀਤ ਸਿੰਘ ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਵੀ ਹਾਜ਼ਰ ਸਨ।

Scroll to Top