ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤ ਗੁਰੂ ਘਰ ਨਤਮਸਤਕ

ਪਟਿਆਲਾ 23 ਜਨਵਰੀ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਮੌਕੇ ਵੱਡੀ ਗਿਣਤੀ ’ਚ ਸੰਗਤ ਗੁਰੂ ਦਰਬਾਰ ਵਿਚ ਨਤਮਸਤਕ ਹੋਈ, ਉਥੇ ਹੀ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਕੇ ਇਸ਼ਨਾਨ ਕੀਤਾ। ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਕਵਾੜ੍ਹ ਖੁੱਲ੍ਹਣ ਮਗਰੋਂ ਕੀਰਤਨ ਆਸਾ ਕੀ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਵੱਲੋਂ ਕਰਨ ਉਪਰੰਤ ਕਥਾ ਪ੍ਰਵਾਹ ਭਾਈ ਪ੍ਰਿਤਪਾਲ ਸਿੰਘ ਨੇ ਕੀਤਾ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ।

ਬਸੰਤ ਪੰਚਮੀ ਦੇ ਚੱਲ ਰਹੇ ਸਮਾਗਮਾਂ ’ਚ ਸ਼ਿਰਕਤ ਕਰਨ ਉਚੇਚੇ ਤੌਰ ’ਤੇ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ’ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਅਮਰੀਕ ਸਿੰਘ ਜਨੇਤਪੁਰ, ਜਥੇਦਾਰ ਗੁਰਤੇਜ ਸਿੰਘ ਕਾਉਣੀ, ਜੌਲਾ ਸਮੇਤ ਸੰਤ ਮਹਾਂਪੁਰਸ਼ਾਂ ’ਚ ਬਾਬਾ ਅਮਰੀਕ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਪੁੱਜੇ ਹੋਏ ਸਨ।

ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਦੇ ਸਾਲਾਨਾ ਜੋੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਮਾਨਵਤਾ ਦੇ ਕਲਿਆਣਮਾਈ ਕਾਰਜਾਂ ’ਚ ਇਥੇ ਦਾ ਇਤਿਹਾਸ ਦਰਸਾਉਂਦਾ ਹੈ ਕਿ ਗੁਰੂ ਘਰ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨ ਵਾਲਿਆਂ ਦੇ ਜਿਥੇ ਸਰੀਰ ਰੋਗ ਦੂਰ ਹੁੰਦੇ ਹਨ, ਉਥੇ ਹੀ ਪਰਉਪਕਾਰੀ ਗੁਰੂ ਨੂੰ ਸਮਰਪਿਤ ਰਹਿਣ ਵਾਲੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਵੀ ਪ੍ਰਾਪਤ ਕਰਦੇ ਹਨ।

ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਹਾ ਕਿ ਸਿੱਖ ਕੌਮ ਮਹਾਨ ਵਿਰਾਸਤ ਅਤੇ ਇਤਿਹਾਸ ਨੂੰ ਸਮੋਈ ਬੈਠੀ ਹੈ ਅੱਜ ਲੋੜ ਹੈ ਕਿ ਸਾਡੀ ਅਜੌਕੀ ਪੀੜ੍ਹੀ ਗੌਰਵ ਇਤਿਹਾਸ ਨਾਲ ਜੁੜਕੇ ਆਪਣੀਆਂ ਕਦਰਾਂ ਕੀਮਤਾਂ ਅਤੇ ਰਵਾਇਤੀ ਪ੍ਰੰਪਰਾਵਾਂ ਦੀ ਧਾਰਨੀ ਬਣੇ।
ਇਸ ਮੌਕੇ  ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਅੱਜ ਪੰਥ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਅਜਿਹੀਆਂ ਏਜੰਸੀਆਂ ਤੇ ਤਾਕਤਾਂ ਸਰਗਰਮ ਹਨ, ਜਿਨਾਂ ਪ੍ਰਤੀ ਸੰਗਤਾਂ ਨੂੰ ਸੁਚੇੋਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਦੇ ਕਾਰਜ ਵੱਡਮੁੱਲੇ ਹਨ, ਜਿਨਾਂ ਪ੍ਰਤੀ ਸਾਰਿਆਂ ਫਰਜ਼ਾਂ ਦੀ ਪਹਿਰੇਦਾਰੀ ਕਰਨ ਦੀ ਲੋੜ ਹੈ।

ਸਮਾਗਮ ਦੌਰਾਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਇਸ ਬਸੰਤ ਜੋੜ ਮੇਲ ਮੌਕੇ ਸ਼ਿਰਕਤ ਕਰਨ ਵਾਲੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਸੁਖਦੇਵ ਸਿੰਘ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਜਸਵਿੰਦਰ ਸਿੰਘ ਬਿੱਲਾ, ਮੈਨੇਜਰ ਰਜਿੰਦਰ ਸਿੰਘ ਟੌਹੜਾ, ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਭਾਈ ਸਰਬਜੀਤ ਸਿੰਘ, ਪ੍ਰਚਾਰਕ ਭਾਈ ਪਰਵਿੰਦਰ ਸਿੰਘ ਰਿਓਂਦ, ਨਿੱਜੀ ਸਹਾਇਕ ਅਵਤਾਰ ਸਿੰਘ, ਸੁਖਜੀਤ ਸਿੰਘ ਬਘੌਰਾ, ਮੈਨੇਜਰ ਸਾਹਿਬਾਨ ਤੋਂ ਇਲਾਵਾ ਗੁਰਮਤਿ ਸਿਖਲਾਈ ਸਕੂਲ ਦੇ ਬੱਚਿਆਂ ਨੇ ਆਪਣੀ ਹਾਜ਼ਰੀ ਲਗਵਾਈ।

ਇਸ ਦੌਰਾਨ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ, ਉਥੇ ਹੀ ਸੰਗਤ ਨੇ ਪੰਗਤ-ਸੰਗਤ ਕੀਤੀ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਹਜ਼ੂਰੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ’ਚ ਚੱਲੇ ਧਾਰਮਕ ਦੀਵਾਨਾਂ ਵਿਚ ਢਾਡੀ-ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸ ਦੌਰਾਨ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਨੇ ਨਿਰੰਤਰ ਲੰਗਰ ਸੰਗਤਾਂ ਲਈ ਜਾਰੀ ਰੱਖੇ।

(ਡੱਬੀ)

ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ ਕਵੀ ਦਰਬਾਰ

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਚੱਲੇ ਰਹੇ ਸਮਾਗਮਾਂ ਦੌਰਾਨ ਕਵੀ ਦਰਬਾਰ ਦਾ ਆਯੋਜਨ ਵੀ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਕਵੀਆਂ ਵਿਚ ਪੰਥਕ ਕਵੀ ਭਾਈ ਰਣਜੀਤ ਸਿੰਘ ਰਾਣਾ, ਭਾਈ ਹਰਮਿੰਦਰਪਾਲ ਸਿੰਘ ਦਿਲਖੁਸ਼, ਭਾਈ ਲਾਭ ਸਿੰਘ ਝੱਮਟ, ਬੀਬੀ ਜਤਿੰਦਰ ਕੌਰ, ਭਾਈ ਕਰਮਜੀਤ ਸਿੰਘ ਨੂਰ, ਭਾਈ ਹਰਨੇਕ ਸਿੰਘ ਬਡਾਲੀ, ਸ੍ਰੀ ਸੁਸ਼ੀਲ ਪੰਡਿਤ, ਭਾਈ ਮਹਿੰਦਰ ਸਿੰਘ ਪਟਿਆਲਾ, ਭਾਈ ਅਜੀਤ ਸਿੰਘ ਰਤਨ, ਭਾਈ ਰਾਜਿੰਦਰ ਸਿੰਘ ਜੋਸ਼, ਬੀਬੀ ਜਸਵੀਰ ਕੌਰ ਜੱਸ, ਭਾਈ ਦਲੇਰ ਸਿੰਘ ਖਿਆਲ, ਬੀਬੀ ਗੁਰਜੀਤ ਕੌਰ ਆਦਿ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਨਾਲ ਸਬੰਧਤ ਲਿਖੀਆਂ ਵਾਰਤਕ ਕਵਿਤਾਵਾਂ ਸੁਣਾ ਕੇ ਨਿਹਾਲ ਕੀਤਾ।

Scroll to Top