Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 6:02 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਨਵ ਨਿਰਮਾਣ ਕਾਰਜਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਨਵ ਨਿਰਮਾਣ ਕਾਰਜਾਂ ਦਾ ਜਾਇਜ਼ਾ

ਪਟਿਆਲਾ, 27 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਇੱਥੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੰਦਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਸੀ.ਏ. ਅਜੇ ਅਲੀਪੁਰੀਆ ਤੇ ਸੰਜੇ ਸਿੰਗਲਾ ਨਾਲ ਆਪਣੀ ਪਲੇਠੀ ਬੈਠਕ ਕੀਤੀ। ਇਸ ਮੌਕੇ ਏ.ਡੀ.ਸੀ (ਜ) ਸਿਮਰਪ੍ਰੀਤ ਕੌਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੱਥੇ ਖ਼ੁਦ ਮੰਦਰ ਦੇ ਨਵ ਨਿਰਮਾਣ ਕਾਰਜਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ, ਉਥੇ ਹੀ ਉਹ ਖ਼ੁਦ ਵੀ ਸਾਰੇ ਵਿਭਾਗਾਂ ਨੂੰ ਨਾਲ ਲੈਕੇ ਜਲਦੀ ਹੀ ਮੰਦਰ ਦਾ ਦੌਰਾ ਕਰਕੇ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਨਾਲ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣਗੇ।

ਕਮੇਟੀ ਮੈਂਬਰਾਂ ਸੀ.ਏ. ਅਜੇ ਅਲੀਪੁਰੀਆ ਅਤੇ ਸੰਜੇ ਸਿੰਗਲਾ ਨੇ ਦੱਸਿਆ ਕਿ ਮੰਦਰ ਦੇ ਨਿਰਮਾਣ ਕਾਰਜਾਂ ਨੂੰ ਮੁਕੰਮਲ ਕਰਨ ਲਈ ਇੱਕ ਸਾਲ ਦਾ ਸਮਾਂ ਮਿਥਿਆ ਗਿਆ ਹੈ ਤਾਂ ਕਿ ਇਸ ਇਤਹਾਸਕ ਮੰਦਰ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਸ਼ਾਨਦਾਰ ਮੰਦਿਰ ਦੇ ਦਰਸ਼ਨ ਹੋ ਸਕਣ।ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ ਕਰੀਬ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਸੀ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਨੂੰ ਨਵਾਂ ਰੂਪ ਦੇਣ ਲਈ ਇਨ੍ਹਾਂ ਪ੍ਰਾਜੈਕਟਾਂ ਵਿੱਚ ਮੰਦਰ ਦੇ ਸਰੋਵਰ ਸਾਫ਼ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪਾਈਪਲਾਈਨ ਪਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ। ਮੰਦਰ ਦੇ ਮੌਜੂਦਾ ਸੀਵਰੇਜ ਤੇ ਡਰੇਨੇਜ ਢਾਂਚੇ ਨੂੰ ਅਪਗ੍ਰੇਡ ਕਰਨ ਸਮੇਤ ਹੋਰ ਵਿਕਾਸ ਕਾਰਜ ਤੇਜੀ ਨਾਲ ਜਾਰੀ ਹਨ। ਉਨ੍ਹਾਂ ਦੱਸਿਆ ਕਿ ਸ਼ਰਾਧਾਲੂਆਂ ਤੇ ਨੇੜਲੇ ਇਲਾਕਿਆਂ ਦੇ ਵਸਨੀਕਾਂ ਦੀ ਸਹੂਲਤ ਲਈ ਮੰਦਰ ਕੰਪਲੈਕਸ ਦੇ ਅੰਦਰ ਸ਼ੁਰੂ ਹੋਇਆ ਆਮ ਆਦਮੀ ਕਲੀਨਿਕ ਬਿਹਤਰ ਢੰਗ ਨਾਲ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।

 

Scroll to Top