Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 6:02 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੇ ਮੁਫ਼ਤ ਸਿਹਤ ਬੀਮੇ ਦੀ ਰਜਿਸਟ੍ਰੇਸ਼ਨ ਹੋਈ ਸ਼ੁਰੂ- ਜਗਦੀਪ ਜੱਗਾ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੇ ਮੁਫ਼ਤ ਸਿਹਤ ਬੀਮੇ ਦੀ ਰਜਿਸਟ੍ਰੇਸ਼ਨ ਹੋਈ ਸ਼ੁਰੂ- ਜਗਦੀਪ ਜੱਗਾ

ਪਟਿਆਲਾ 27 ਜਨਵਰੀ – ਪੰਜਾਬ ਸਰਕਾਰ ਵੱਲੋਂ ਅਮੀਰ-ਗਰੀਬ ਦੇ ਭੇਦ ਤੋਂ ਉਪਰ ਉੱਠ ਕੇ ਸੂਬੇ ਦੇ ਹਰ ਨਾਗਰਿਕ ਲਈ 10 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਲਾਗੂ ਕੀਤਾ ਗਿਆ ਹੈ, ਜਿਸ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸਦੀ ਜਾਣਕਾਰੀ ਡਿਪਟੀ ਮੇਅਰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਜਗਦੀਪ ਜੱਗਾ ਵਲੋ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਤਹਿਤ ਪੈਨਸ਼ਨ ਲੈਣ ਵਾਲੇ ਸਾਥੀਆਂ ਅਤੇ ਨੌਕਰੀ ਕਰਦੇ ਹੋਏ ਲੋਕਾਂ ਨੂੰ ਵੀ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਹ ਬੀਮਾ ਸਿਰਫ਼ ਪੰਜਾਬ ਦੇ ਨਾਗਰਿਕਾਂ ਲਈ ਹੈ ਅਤੇ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਸੂਚੀਬੱਧ ਹਸਪਤਾਲ ਵਿੱਚ ਇਸ ਦਾ ਲਾਭ ਲਿਆ ਜਾ ਸਕਦਾ ਹੈ।
ਡਿਪਟੀ ਮੇਅਰ ਨੇ ਕਿਹਾ ਕਿ ਇਹ ਯੋਜਨਾ ਆਮ ਆਦਮੀ ਪਾਰਟੀ ਦੀ ਲੋਕ-ਹਿਤੈਸ਼ੀ ਸੋਚ ਨੂੰ ਦਰਸਾਉਂਦੀ ਹੈ। ਜਿਸ ਸਾਥੀ ਨੇ ਇਹ ਬੀਮਾ ਕਰਵਾਇਆ, ਉਹ ਸਮਝ ਸਕਦਾ ਹੈ ਕਿ ਉਸਦੀ ਜੇਬ ਵਿੱਚ 10 ਲੱਖ ਰੁਪਏ ਦੀ ਸੁਰੱਖਿਆ ਹੈ। ਕੋਈ ਵੀ ਵਿਅਕਤੀ ਕਦੇ ਵੀ ਬਿਮਾਰ ਹੋ ਸਕਦਾ ਹੈ, ਅਸੀਂ ਨਹੀਂ ਚਾਹੁੰਦੇ ਕਿ ਕਿਸੇ ਨੂੰ ਮਾੜਾ ਸਮਾਂ ਵੇਖਣਾ ਪਵੇ, ਪਰ ਜੇਕਰ ਅਜਿਹਾ ਹੁੰਦਾ ਹੈ ਤਾਂ ਇਲਾਜ ਦੀ ਚਿੰਤਾ ਨਹੀਂ ਰਹੇਗੀ।
ਉਨ੍ਹਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਇਹ ਵੱਡਾ ਅਤੇ ਇਨਕਲਾਬੀ ਉਪਰਾਲਾ ਕੀਤਾ।ਅੰਤ ਵਿੱਚ ਜਗਦੀਪ ਜੱਗਾ ਨੇ ਪੰਜਾਬ ਦੇ ਲੋਕਾਂ ਨੂੰ ਸਲਾਮ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਰਵਾਇਤੀ ਲੀਡਰਾਂ ਨੂੰ ਹਰਾ ਕੇ ਆਮ ਆਦਮੀ ਪਾਰਟੀ ਨੂੰ ਜਿਤਾਇਆ, ਅੱਜ ਉਹਨਾਂ ਦੇ ਭਰੋਸੇ ਨੂੰ ਸਰਕਾਰ ਨਿਭਾ ਰਹੀ ਹੈ।
Scroll to Top