Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 5:36 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ’ਚ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਬੇਨਕਾਬ, ਚਾਰ ਗ੍ਰਿਫ਼ਤਾਰ

ਅੰਮ੍ਰਿਤਸਰ ’ਚ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਬੇਨਕਾਬ, ਚਾਰ ਗ੍ਰਿਫ਼ਤਾਰ

ਅੰਮ੍ਰਿਤਸਰ, 27 ਜਨਵਰੀ : ਪੰਜਾਬ ਸਰਕਾਰ ਵਲੋ ਨਸਿ਼ਆਂ ਦੇ ਵੱਡੇ ਰੈਕਟਾਂ ਨੂੰ ਤੋੜਨ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਪੰਜਾਬ ਪੁਲਸ ਨੇ 1.5 ਕਿਲੋਗ੍ਰਾਮ ਹੈਰੋਇਨ ਤੇ 1.98 ਲਖ ਡਰਗ ਮਨੀ ਸਣੇ ਚਾਰ ਵਿਅਕਤੀਆਂ ਨੂੰ ‌ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਜਸਕਿੰਦਰ ਸਿੰਘ ਉਰਫ਼ ਸਿਕੰਦਰ, ਹਰਪਾਲ ਸਿੰਘ, ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਵਜੋਂ ਹੋਈ ਹੈ, ਜੋ ਸਾਰੇ ਪਿੰਡ ਰਾਣੀਆ, ਅੰਮ੍ਰਿਤਸਰ ਦੇ ਵਸਨੀਕ ਹਨ।

ਉਨਾ ਦਸ‌ਿਆ ਕਿ ਪੁਲਿਸ ਨੇ ਹੈਰੋਇਨ ਅਤੇ ਨਕਦੀ ਦੇ ਨਾਲ-ਨਾਲ ਦੋ ਆਧੁਨਿਕ ਪਾਕਿਸਤਾਨ ਆਰਡੀਨੈਂਸ ਫੈਕਟਰੀ (ਪੀਓਐਫ) ਦੇ ਬਣੇ ਪਿਸਤੌਲ ਵੀ ਜ਼ਬਤ ਕੀਤੇ ਹਨ, ਜਿਨ੍ਹਾਂ ਵਿੱਚ ਇੱਕ 9 ਐਮਐਮ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ। ਇਸਤੋਂ ਇਲਾਵਾ 34 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ।

ਉਨਾ ਦਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।

Scroll to Top