Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 4:02 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਾਨ ਕ੍ਰਾਂਤੀਕਾਰੀ ਮਹਾਂਪੁਰਸ਼ ਭਗਤ ਗੁਰੂ ਰਵਿਦਾਸ ਸਾਰਿਆਂ ਲਈ ਪ੍ਰੇਰਨਾ ਸਰੋਤ : ਪ੍ਰੋ. ਬਡੂੰਗਰ

ਮਹਾਨ ਕ੍ਰਾਂਤੀਕਾਰੀ ਮਹਾਂਪੁਰਸ਼ ਭਗਤ ਗੁਰੂ ਰਵਿਦਾਸ ਸਾਰਿਆਂ ਲਈ ਪ੍ਰੇਰਨਾ ਸਰੋਤ : ਪ੍ਰੋ. ਬਡੂੰਗਰ

ਪਟਿਆਲਾ 31 ਜਨਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਸਾਰਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਗਤ ਗੁਰੂ ਰਵਿਦਾਸ ਜੀ ਇਕ ਮਹਾਨ ਕ੍ਰਾਂਤੀਕਾਰੀ ਮਹਾਂਪੁਰਸ਼ ਸਨ, ਜਿਨਾਂ ਵੱਲੋਂ ਵਿਖਾਇਆ ਮਾਰਗ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਾਰੀ ਉਮਰ ਪੂਰੀ ਦ੍ਰਿੜਤਾ ਅਤੇ ਸਿਦਕਦਿਲੀ ਨਾਲ ਭਾਰਤੀਆਂ ਅੰਦਰ ਫੈਲੇ ਵਰਣਵੰਡ, ਜਾਤ ਪਾਤ ਦੇ ਸਿਸਟਮ, ਊਚ ਨੀਚ ਦੀ ਨਖਿੱਧ ਧਾਰਨਾ ਵਿਰੁੱਧ ਅਤੇ ਮਨੁੱਖੀ ਬਰਾਬਰੀ ਅਤੇ ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕੀਤਾ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਗਤ ਰਦਿਾਸ ਜੀ ਵੱਲੋਂ ਰਚੀ ਬਾਣੀ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸ਼ਾਮਲ ਕਰਕੇ ਵੱਡਾ ਮਾਣ-ਸਨਮਾਨ ਦਿੱਤਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ਼ਬਦ ਨੂੰ ਗੁਰੂ ਦਾ ਦਰਜਾ ਦੇਕੇ ਭਗਤ ਜੀ ਦੀ ਬਾਣੀ ਨੂੰ ਵੀ ਗੁਰੂ ਦਾ ਦਰਜਾ ਦਿੱਤਾ।

ਪ੍ਰੋ. ਬਡੂੰਗਰ ਨੇ ਕਿਹਾ ਕਿ ਅਖੌਤੀ ਅਧੁਨਿਕ ਵਿਗਿਆਨਕ ਯੁਗ ਵਿਚ ਹਾਲਾਂ ਵੀ ਭਾਰਤੀ ਜਨਤਾ ਵਿਚ ਜਾਤ-ਪਾਤ ਦਾ ਕੋਹੜ, ਊਚ-ਨੀਚ ਦੀ ਭਾਵਨਾ, ਵਰਣਵੰਡ ਦੀ ਸੋਚ ਪ੍ਰਫੁਲਤ ਹੋ ਰਹੀ ਹੈ, ਜਿਸ ਨਾਲ ਦੇਸ ਕਮਜ਼ੋਰ ਹੋ ਰਿਹਾ ਹੈ ਅਤੇ ਆਓ ਮਿਲਕੇ ਇਸ ਨਖਿਧ ਸੋਚ ਅਤੇ ਗੈਰ-ਕੁਦਰਤੀ ਵਰਤਾਰੇ ਦਾ ਡੱਟਕੇ ਵਿਰੋਧ ਕਰੀਏ।

Scroll to Top