Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:22 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਲੋਕਾਂ ਦਾ ਵੱਡਾ ਹੁੰਗਾਰਾ: ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਲੋਕਾਂ ਦਾ ਵੱਡਾ ਹੁੰਗਾਰਾ: ਡਾ. ਬਲਬੀਰ ਸਿੰਘ

ਪਟਿਆਲਾ, 31 ਜਨਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸੂਬੇ ਭਰ ਦੇ ਵਸਨੀਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਨੇ ਸਾਰੇ ਨਾਗਰਿਕਾਂ ਲਈ ਪਹੁੰਚਯੋਗ, ਭਰੋਸੇਮੰਦ ਅਤੇ ਮੁਫ਼ਤ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਹੈ।

ਇੱਥੇ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁਫ਼ਤ ਇਲਾਜ ਦਾ ਵੱਡਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ, ਜੋ ਕਿ ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਯੋਜਨਾ ਬਾਰੇ ਵਿਰੋਧੀਆਂ ਦੇ ਕੂੜ ਪ੍ਰਚਾਰ ਤੋਂ ਬਚਕੇ ਰਹਿਣ ਕਿਉਂਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਸਹੂਲਤ ਦਾ ਲਾਭ ਸਾਰੇ ਸਰਕਾਰੀ ਅਤੇ ਇੰਪੈਨਲਡ ਨਿੱਜੀ ਹਸਪਤਾਲਾਂ ਵਿੱਚ ਮਿਲੇਗਾ।

ਡਾ. ਬਲਬੀਰ ਸਿੰਘ ਨੇ ਸੂਬੇ ਦੇ ਸਾਰੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਲਈ ਕਿਸੇ ਵੀ ਕਾਮਨ ਸਰਵਿਸ ਸੈਂਟਰਾਂ ਵਿੱਚ ਣ ਵੇਲੇ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਆਪਣੇ ਨਾਲ ਰੱਖਣ। ਉਨ੍ਹਾਂ ਦੱਸਿਆ ਕਿ ਪੰਜਾਬ ਯੂਥ ਵਿਕਾਸ ਬੋਰਡ ਦੇ ਵਲੰਟੀਅਰ ਇਸ ਸਕੀਮ ਦਾ ਲਾਭ ਲੋਕਾਂ ਨੂੰ ਦੇਣ ਲਈ ਜੋੜੇ ਗਏ ਹਨ ਅਤੇ ਉਨ੍ਹਾਂ ਵੱਲੋਂ ਕਾਰਡ ਬਣਾਉਣ ਲਈ ਪਹਿਲਾਂ ਹੀ ਲਗਭਗ 3.5 ਲੱਖ ਰਸੀਦਾਂ ਤਿਆਰ ਕੀਤੀਆਂ ਗਈਆਂ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੀ ਵਧ ਰਹੀ ਮੰਗ ਦੇ ਮੱਦੇਨਜ਼ਰ, ਸਿਹਤ ਵਿਭਾਗ ਨੇ ਸੁਵਿਧਾ ਕੇਂਦਰਾਂ ਨਾਲ ਸਾਂਝੇਦਾਰੀ ਕਰਕੇ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ ਅਤੇ ਰਾਜ ਭਰ ਵਿੱਚ ਕੁੱਲ 800 ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਸੀਐਚਸੀਜ ਨੂੰ ਰਜਿਸਟ੍ਰੇਸ਼ਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਜਦੋਂ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰ ਵੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਘਰ-ਘਰ ਜਾ ਰਹੇ ਹਨ।

ਪੰਜਾਬ ਦੇ ਲੋਕਾਂ ਦਾ ਉਨ੍ਹਾਂ ਦੇ ਭਾਰੀ ਹੁੰਗਾਰਾ ਦੇਣ ਲਈ ਧੰਨਵਾਦ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਲਾਭਪਾਤਰੀਆਂ ਨੂੰ ਕਿਹਾ ਕਿ ਕਿ ਜਦੋਂ ਉਹ ਕਿਸੇ ਵੀ ਸੂਚੀਬੱਧ ਹਸਪਤਾਲ ਇਲਾਜ ਲਈ ਜਾਂਦੇ ਹਨ ਤਾਂ ਉਹ ਆਪਣਾ ਆਧਾਰ ਅਤੇ ਵੋਟਰ ਕਾਰਡ ਆਪਣੇ ਨਾਲ ਰੱਖਣ। ਉਨ੍ਹਾਂ ਕਿਹਾ ਕਿ ਫੋਰਟਿਸ, ਲਿਵਾਸਾ ਤੇ ਪਾਰਕ ਸਮੇਤ ਜ਼ਿਆਦਾਤਰ ਕਾਰਪੋਰੇਟ ਹਸਪਤਾਲ ਤੋਂ ਇਲਾਵਾ ਆਈਐਮਏ ਨਾਲ ਸਬੰਧਤ ਹਸਪਤਾਲਾਂ ਨੂੰ ਹੁਣ ਇਸ ਯੋਜਨਾ ਦੇ ਤਹਿਤ ਸੂਚੀਬੱਧ ਕਰ ਲਿਆ ਗਿਆ ਹੈ। ਜਦਕਿ ਹਸਪਤਾਲਾਂ ਵਿੱਚ ਵੀਐਲਈਜ਼ ਨੂੰ ਮਰੀਜ਼ਾਂ ਦੀ ਸਹੂਲਤ ਲਈ ਮੌਕੇ ‘ਤੇ ਕਾਰਡ ਬਣਾਉਣ ਲਈ ਅੰਦਰ ਤਾਇਨਾਤ ਕੀਤਾ ਗਿਆ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਉਹ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜਾ ਕੇ ਇਸ ਪ੍ਰਕਿਰਿਆ ਦਾ ਨਿਰੀਖਣ ਵੀ ਕਰਕੇ ਆਏ ਹਨ ਅਤੇ ਇਸ ਸਹੂਲਤ ਦਾ ਲਾਭ ਲੈ ਰਹੇ ਮਰੀਜ਼ਾਂ ਨੂੰ ਵੀ ਮਿਲ ਕੇ ਆਏ ਹਨ ਅਤੇ ਲੋਕ ਇਸ ਸਹੂਲਤ ਤੋਂ ਬਹੁਤ ਖੁਸ਼ ਹਨ।

ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ , ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸਿਹਤ ਯੋਜਨਾ 100 ਫੀਸਦੀ ਪੰਜਾਬ ਸਰਕਾਰ ਦੇ ਫੰਡਾਂ ‘ਤੇ ਨਿਰਭਰ ਅਤੇ ਬਜਟ ਵਿੱਚ ਰੱਖੀ ਗਈ ਯੋਜਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ 16.5 ਲੱਖ ਐਸ.ਸੀ ਅਤੇ ਸੀ.ਸੀ ਪਰਿਵਾਰ ਇਸ ਯੋਜਨਾ ਦੇ ਤਹਿਤ 5 ਲੱਖ + 5 ਲੱਖ ਰੁਪਏ ਦੇ ਲਾਭਾਂ ਲਈ ਯੋਗ ਹਨ। ਉਨ੍ਹਾਂ ਕਿਹਾ, ਇਹ ਇੱਕ ਸਰਵਵਿਆਪੀ ਸਿਹਤ ਯੋਜਨਾ ਹੈ ਅਤੇ ਕਿਸੇ ਵੀ ਨਾਗਰਿਕ ਨੂੰ ਇਸ ਦਾ ਲਾਭ ਲੈਣ ਲਈ ਕਿਸੇ ਨੂੰ ਵੀ ਇੱਕ ਪੈਸਾ ਨਹੀਂ ਦੇਣਾ ਪਵੇਗਾ ਤੇ ਇਹ ਪੰਜਾਬ ਦੇ ਲੋਕਾਂ ਲਈ ਪੂਰੀ ਤਰ੍ਹਾਂ ਮੁਫਤ ਹੈ।

Scroll to Top