ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਪਟਿਆਲਾ 1 ਫਰਵਰੀ – ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਮਤਿ ਸਮਾਗਮ ਦੌਰਾਨ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਮਾਨਵਤਾ ਦੇ ਭਲੇ ਦੀ ਅਰਦਾਸ ਕੀਤੀ।

ਗੁਰਮਤਿ ਸਮਾਗਮ ਦੌਰਾਨ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਭਗਤ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਹਮੇਸ਼ਾ ਸਮਾਜਕ ਬਰਾਬਰੀ, ਜਾਤ ਪਾਤ, ਊਚ ਨੀਚ ਤੋਂ ਉਪਰ ਉਠ ਕੇ ਜੀਵਨ ਜਾਂਚ ਦੀ ਪ੍ਰੇਰਨਾ ਦਿੱਤੀ ਹੈ।

ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਕਿਹਾ ਕਿ ਅੱਜ ਲੋੜ ਹੈ ਕਿ ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਕੇ ਸਮਾਜਕ ਭਲਾਈ ਦੇ ਕਾਰਜ ਕੀਤੇ ਜਾਣ ਤਾਂ ਜੋ ਸਮੁੱਚੀ ਮਾਨਵਤਾ ਦਾ ਕਲਿਆਣ ਹੋ ਸਕੇ।
ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਵੀ ਸੰਗਤਾਂ ਨੂੰ ਭਗਤ ਰਵਿਦਾਸ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰੂ ਘਰ ਦੇ ਸਮਾਗਮਾਂ ਵਿਚ ਸਿਰਕਤ ਕਰਨ ਵਾਲੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ  ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਰਿਕਾਰਡਕੀਪਰ ਸਰਬਜੀਤ ਸਿੰਘ, ਭਾਈ ਹਜੂਰ ਸਿੰਘ, ਸੁਖਦੇਵ ਸਿੰਘ ਕਾਹਲਵਾਂ ਤੋਂ ਇਲਾਵਾ ਸ਼ੋਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਉਚੇਚੇ ਤੌਰ ’ਤੇ ਸ਼ਾਮਲ ਸਨ

Scroll to Top