Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 3:48 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਬਜਟ 2026-27 ਪੇਸ਼: ਆਯੁਰਵੇਦ ਨੂੰ ਮਿਲੀ ਵੱਡੀ ਤਰਜੀਹ

ਕੇਂਦਰੀ ਬਜਟ 2026-27 ਪੇਸ਼: ਆਯੁਰਵੇਦ ਨੂੰ ਮਿਲੀ ਵੱਡੀ ਤਰਜੀਹ

ਨਵੀਂ ਦਿੱਲੀ, 1 ਫਰਵਰੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਤਵਾਰ ਨੂੰ ਸੰਸਦ ਵਿੱਚ ਸਾਲ 2026-27 ਲਈ ਕੇਂਦਰੀ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਰਵਾਇਤੀ ਦਵਾਈ ਪ੍ਰਣਾਲੀਆਂ, ਖ਼ਾਸ ਕਰਕੇ ਆਯੁਰਵੇਦ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਐਲਾਨ ਕੀਤਾ ਗਿਆ। ਵਿੱਤ ਮੰਤਰੀ ਨੇ ਦੇਸ਼ ਵਿੱਚ ਤਿੰਨ ਨਵੇਂ ਆਲ ਇੰਡੀਆ ਇੰਸਟੀਚਿਊਟ ਆਫ਼ ਆਯੁਰਵੇਦ (AIIA) ਸਥਾਪਤ ਕਰਨ ਦਾ ਪ੍ਰਸਤਾਵ ਰੱਖਿਆ, ਤਾਂ ਜੋ ਆਯੁਰਵੇਦ ਅਤੇ ਰਵਾਇਤੀ ਦਵਾਈਆਂ ਵਿੱਚ ਖੋਜ ਨੂੰ ਹੋਰ ਮਜ਼ਬੂਤੀ ਮਿਲ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਆਯੁਰਵੇਦ ਦੀ ਭੂਮਿਕਾ ਅਤੇ ਮਹੱਤਤਾ ਸਪਸ਼ਟ ਹੋਈ ਹੈ, ਜਿਸ ਕਾਰਨ ਸਰਕਾਰ ਇਸ ਖੇਤਰ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ।

ਜਦੋ ਕਿ ਦੂਸਰੇ ਪਾਸੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਮਜ਼ਬੂਤੀ ਲਈ ਬਜਟ ਵਿੱਚ ਕੋਈ ਵਿਸ਼ੇਸ਼ ਯੋਜਨਾ ਨਹੀਂ ਰੱਖੀ ਗਈ ਅਤੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਨਾਲ ਮਤਰੇਆ ਸਲੂਕ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਮਿਹਨਤਕਸ਼ ਅਤੇ ਜਨੂੰਨੀ ਹਨ ਅਤੇ ਸੂਬਾ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਲਈ ਸੰਘਰਸ਼ ਕਰਦੀ ਰਹੇਗੀ।

ਇਹ ਨੌਜਵਾਨ ਸ਼ਕਤੀ ਦਾ ਬਜਟ : ਨਰਿੰਦਰ ਮੋਦੀ

ਬਜਟ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸਨੂੰ ਇਤਿਹਾਸਿਕ ਦੱਸਿਆ। ਉਨ੍ਹਾਂ ਕਿਹਾ ਕਿ ਇਹ ਬਜਟ “ਨੌਜਵਾਨ ਸ਼ਕਤੀ ਦਾ ਬਜਟ” ਹੈ ਅਤੇ ਦੇਸ਼ ਨੂੰ ਡਿਜ਼ਿਟਲ ਤੌਰ ’ਤੇ ਮਜ਼ਬੂਤ ਕਰਕੇ ਭਾਰਤ ਨੂੰ ਦੁਨੀਆ ਦਾ ਡੇਟਾ ਸੈਂਟਰ ਹਬ ਬਣਾਉਣ ਦੀ ਨੀਂਹ ਰੱਖਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਬਜਟ ਵਿੱਚ ਸੰਤੁਲਿਤ ਵਿਕਾਸ ’ਤੇ ਖ਼ਾਸ ਧਿਆਨ ਦਿੱਤਾ ਗਿਆ ਹੈ ਅਤੇ ਇਹ “ਲੋਕਲ ਤੋਂ ਗਲੋਬਲ” ਵੱਲ ਭਾਰਤ ਨੂੰ ਲੈ ਕੇ ਜਾਣ ਵਾਲਾ ਬਜਟ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਹਮੇਸ਼ਾ ਸਰਕਾਰ ਦੀ ਤਰਜੀਹ ਰਹੇ ਹਨ ਅਤੇ ਇਸ ਬਜਟ ਵਿੱਚ ਨਾਰੀਅਲ, ਕੋਕੋ, ਕਾਜੂ ਅਤੇ ਚੰਦਨ ਦੀ ਖੇਤੀ ਨਾਲ ਜੁੜੇ ਕਿਸਾਨਾਂ ਲਈ ਵੀ ਮਹੱਤਵਪੂਰਨ ਕਦਮ ਚੁੱਕੇ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਈ ਨਿਰਾਸ਼ਾ

 

ਦੂਜੇ ਪਾਸੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਜਟ ’ਤੇ ਨਿਰਾਸ਼ਾ ਜਤਾਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰੀਆ। ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਇਸ ਬਜਟ ਵਿੱਚ ਨਾ ਤਾਂ ਕਿਸਾਨਾਂ ਲਈ MSP ਬਾਰੇ ਕੋਈ ਠੋਸ ਐਲਾਨ ਹੈ ਅਤੇ ਨਾ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਜਾਂ ਉਦਯੋਗਾਂ ਨੂੰ ਟੈਕਸ ਰਾਹਤ ਦੇਣ ਸਬੰਧੀ ਕੋਈ ਵੱਡਾ ਕਦਮ ਚੁੱਕਿਆ ਗਿਆ ਹੈ।

 

Scroll to Top