Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 3:13 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ–ਅਮਰੀਕਾ ਵਪਾਰ ਸਮਝੌਤਾ ‘ਮੇਕ ਇਨ ਇੰਡੀਆ’ ਨੂੰ ਦੇਵੇਗਾ ਨਵੀਂ ਰਫ਼ਤਾਰ : ਐਸ. ਜੈਸ਼ੰਕਰ

ਭਾਰਤ–ਅਮਰੀਕਾ ਵਪਾਰ ਸਮਝੌਤਾ ‘ਮੇਕ ਇਨ ਇੰਡੀਆ’ ਨੂੰ ਦੇਵੇਗਾ ਨਵੀਂ ਰਫ਼ਤਾਰ : ਐਸ. ਜੈਸ਼ੰਕਰ

ਦਿੱਲੀ, 3 ਫਰਵਰੀ : ਅਮਰੀਕਾ ਅਤੇ ਭਾਰਤ ਵਿਚਾਲੇ ਕਾਫੀ ਲੰਬੇ ਸਮੇ ਤੋ ਚਲ ਰਹੀ ਗੱਲਬਾਤ ਨੂੰ ਅੱਜ ਬੂਰ ਪਿਆ ਹੈ, ਜਿਸ ਤਹਿਤ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਸਮਝੌਤਾ ਹੋਇਆ ਹੈ, ਜਿਸ ਨਾਲ ਭਾਰਤ ਨੂੰ ਕਾਫੀ ਹੁਲਾਰਾ ਮਿਲੇਗਾ।
ਜਿਕਰਯੋਗ ਹੈ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਹੋਏ ਨਵੇਂ ਵਪਾਰ ਸਮਝੌਤੇ ਨੂੰ ਦੋਵਾਂ ਦੇਸ਼ਾਂ ਲਈ ਲਾਭਕਾਰੀ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਸਮਝੌਤਾ ਅਰਥਵਿਵਸਥਾਵਾਂ ਵਿੱਚ ਵਿਕਾਸ ਨੂੰ ਤੇਜ਼ ਕਰੇਗਾ ਅਤੇ ਭਾਰਤ ਦੇ ‘ਮੇਕ ਇਨ ਇੰਡੀਆ’ ਅਭਿਆਨ ਨੂੰ ਹੋਰ ਮਜ਼ਬੂਤੀ ਦੇਵੇਗਾ।

ਅਮਰੀਕਾ ਦੇ ਤਿੰਨ ਦਿਨਾਂ ਦੇ ਦੌਰੇ ਦੌਰਾਨ ਜੈਸ਼ੰਕਰ ਨੇ ਕਿਹਾ ਕਿ ਭਾਰਤ–ਅਮਰੀਕਾ ਦੁਵੱਲੇ ਵਪਾਰ ਨੂੰ ਲੈ ਕੇ ਹੋਏ ਤਾਜ਼ਾ ਐਲਾਨ ਸਵਾਗਤਯੋਗ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਦੇਸ਼ ਇੱਕ ਐਸੇ ਵਪਾਰ ਸਮਝੌਤੇ ’ਤੇ ਸਹਿਮਤ ਹੋਏ ਹਨ, ਜਿਸ ਤਹਿਤ ਅਮਰੀਕਾ ਵੱਲੋਂ ਭਾਰਤੀ ਉਤਪਾਦਾਂ ’ਤੇ ਲੱਗਣ ਵਾਲਾ ਟੈਰਿਫ 25 ਫੀਸਦੀ ਤੋਂ ਘਟਾ ਕੇ 18 ਫੀਸਦੀ ਕੀਤਾ ਜਾਵੇਗਾ।

ਟਰੰਪ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਗੱਲਬਾਤ

ਦਸ ਦਈਏ ਕਿ ਇਸ ਸਮਝੌਤੇ ਬਾਰੇ ਐਲਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ’ਤੇ ਹੋਈ ਗੱਲਬਾਤ ਤੋਂ ਬਾਅਦ ਕੀਤਾ। ਜੈਸ਼ੰਕਰ ਨੇ ਕਿਹਾ ਕਿ ਇਹ ਕਦਮ ਭਾਰਤ ਲਈ ਨਿਰਯਾਤ ਦੇ ਨਵੇਂ ਮੌਕੇ ਖੋਲ੍ਹੇਗਾ ਅਤੇ ਉਦਯੋਗਿਕ ਖੇਤਰ ਨੂੰ ਵੱਡਾ ਉਤਸ਼ਾਹ ਮਿਲੇਗਾ।

Scroll to Top