Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 1:51 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿੱਚ ਟੇਬਲ ਟੈਨਿਸ ਕੋਰਟ ਦਾ ਉਦਘਾਟਨ

ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿੱਚ ਟੇਬਲ ਟੈਨਿਸ ਕੋਰਟ ਦਾ ਉਦਘਾਟਨ

ਪਟਿਆਲਾ, 9 ਫਰਵਰੀ : ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਨਵ-ਨਿਰਮਿਤ ਹਾਲ ਵਿੱਚ ਸ਼੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਸ਼੍ਰੀ ਲਾਲਚੰਦ ਜਿੰਦਲ, ਜਨਰਲ ਸੈਕਟਰੀ ਸ਼੍ਰੀ ਅਨਿਲ ਗੁਪਤਾ, ਉਪ-ਪ੍ਰਧਾਨ ਸ਼੍ਰੀ ਨਰੇਸ਼ ਜੈਨ ਅਤੇ ਐਸ.ਡੀ.ਐਸ.ਈ. ਸਕੂਲ ਦੇ ਮੈਨੇਜਰ ਇੰਜੀ. ਐਮ.ਐਮ. ਸਿਆਲ ਦੀ ਅਗਵਾਈ ਹੇਠ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਨਵੇਂ ਟੇਬਲ ਟੈਨਿਸ ਕੋਰਟ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਪਟਿਆਲਾ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਮਾਨਿਕ ਰਾਜ ਸਿੰਗਲਾ ਨੇ ਫੀਤਾ ਕੱਟ ਕੇ ਟੇਬਲ ਟੈਨਿਸ ਕੋਰਟ ਦਾ ਉਦਘਾਟਨ ਕੀਤਾ। ਸ਼੍ਰੀ ਮਾਨਿਕ ਰਾਜ ਸਿੰਗਲਾ ਅਤੇ ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ ਦੇ ਮੈਨੇਜਰ ਨੇ ਸਾਂਝੇ ਤੌਰ ‘ਤੇ ਖੇਡ ਖੇਡ ਕੇ ਸਮਾਗਮ ਦੀ ਸ਼ੁਰੂਆਤ ਕੀਤੀ।

ਸ਼੍ਰੀ ਮਾਨਿਕ ਰਾਜ ਸਿੰਗਲਾ ਜੀ ਨੇ ਦੱਸਿਆ ਕਿ ਟੇਬਲ ਟੈਨਿਸ ਵਿੱਚ ਅੱਗੇ ਵਧਣ ਲਈ ਬੱਚਿਆਂ ਨੂੰ ਉਨ੍ਹਾਂ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ। ਜੋ ਬੱਚੇ ਟੇਬਲ ਟੈਨਿਸ ਖੇਡਣਾ ਚਾਹੁੰਦੇ ਹਨ, ਉਨ੍ਹਾਂ ਨੂੰ ਪੋਲੋ ਗ੍ਰਾਊਂਡ ਸਥਿਤ ਟੇਬਲ ਟੈਨਿਸ ਕੋਰਟ ਵਿੱਚ ਨਿਸ਼ੁਲਕ ਦਾਖਲਾ ਦੇਣ ਦਾ ਭਰੋਸਾ ਵੀ ਉਨ੍ਹਾਂ ਨੇ ਦਿੱਤਾ।

ਇਸ ਮੌਕੇ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਹ ਇਸ ਨਵੇਂ ਉਪਰਾਲੇ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਨਜ਼ਰ ਆਏ। ਇਸ ਸਮਾਗਮ ਵਿੱਚ ਸਕੂਲ ਦੇ ਪ੍ਰਿੰਸਿਪਲ ਸ਼੍ਰੀ ਰਿਪੁਦਮਨ ਸਿੰਘ ਤੋਂ ਇਲਾਵਾ ਦਿਨੇਸ਼ ਸ਼ਰਮਾ, ਪੰਕਜ ਕੌਸ਼ਲ, ਚਰਨਜੀਤ ਸਿੰਘ, ਜਸਦੇਵ ਸਿੰਘ, ਅਮਨਦੀਪ ਕੌਰ ਅਤੇ ਚੰਦਾ ਮੈਡਮ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਸਮਾਗਮ ਦੇ ਅੰਤ ਵਿੱਚ ਸਕੂਲ ਦੇ ਮੈਨੇਜਰ ਇੰਜੀ. ਐਮ.ਐਮ. ਸਿਆਲ ਨੇ ਪਟਿਆਲਾ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਮਾਨਿਕ ਰਾਜ ਸਿੰਗਲਾ ਜੀ ਦਾ ਧੰਨਵਾਦ ਕਰਦਿਆਂ ਆਪਣਾ ਆਭਾਰ ਪ੍ਰਗਟ ਕੀਤਾ।

Scroll to Top