Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 1:38 pm

+91 90915 01313 , +91 90916 01313

punjabbanni@gmail.com
punjabbani@yahoo.com

 ਸਿਹਤ ਮੰਤਰੀ ਨੇ ਡੀ ਸੀ ਅਤੇ ਕਮਿਸ਼ਨਰ ਨਾਲ ਵੇਖੇ ਸ਼ਹਿਰ ਦੇ ਹਾਲਾਤ

 ਸਿਹਤ ਮੰਤਰੀ ਨੇ ਡੀ ਸੀ ਅਤੇ ਕਮਿਸ਼ਨਰ ਨਾਲ ਵੇਖੇ ਸ਼ਹਿਰ ਦੇ ਹਾਲਾਤ

ਪਟਿਆਲਾ , 9 ਫਰਵਰੀ :  ਪਟਿਆਲਾ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਸੁਖ-ਸਹੂਲਤ ਨੂੰ ਹੋਰ ਬਿਹਤਰ ਬਨਾਉਣ ਦੇ ਮੰਤਵ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਸ਼ਹਿਰ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ।ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਕਮਿਸ਼ਨਰ ਨਗਰ ਨਿਗਮ ਪਰਮਜੀਤ ਸਿੰਘ,ਪੀ ਡੀ ਏ ਦੇ ਮੁੱਖ ਪ੍ਰਸ਼ਾਸਕ ਅਪਰਨਾ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ,  ਮੇਅਰ ਕੁੰਦਨ ਗੋਗੀਆ ਅਤੇ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ। ਇਸ ਦੌਰਾਨ ਉਹਨਾਂ ਸ਼ਹਿਰ ਦੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਪ੍ਰੋਜੈਕਟਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਹਿਰ ਦੀਆਂ ਮੁੱਖ ਅਤੇ ਅੰਦਰੂਨੀ ਸੜਕਾਂ ਦੀ ਮੁਰੰਮਤ, ਸੀਵਰੇਜ ਪ੍ਰਣਾਲੀ ਦੇ ਸੁਧਾਰ, ਵੱਡੀ ਅਤੇ ਛੋਟੀ ਨਦੀਆਂ ਨਾਲ ਸੰਬੰਧਿਤ ਕੰਮਾਂ, ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸ਼ਹਿਰ ਦੀ ਸੁੰਦਰੀਕਰਨ ਯੋਜਨਾਵਾਂ ਬਾਰੇ ਅਧਿਕਾਰੀਆਂ ਤੋਂ ਤਾਜ਼ਾ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਡਾ. ਬਲਬੀਰ ਸਿੰਘ ਨੇ ਲੰਬਿਤ ਪਏ ਕੰਮਾਂ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਪਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਕਿ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਗੁਣਵੱਤਾ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਸਮੇਂ ਦੀ ਪਾਬੰਦੀ ਨੂੰ ਸਭ ਤੋਂ ਵੱਧ ਮਹੱਤਵ ਦੇ ਰਹੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਨਿਗਮ ਅਤੇ ਹੋਰ ਸੰਬੰਧਤ ਵਿਭਾਗਾਂ ਨਾਲ ਮਿਲਜੁਲ ਕੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ।

ਮੇਅਰ ਕੁੰਦਨ ਗੋਗੀਆ ਅਤੇ ਡਿਪਟੀ ਮੇਅਰ ਹਰਿੰਦਰ ਕੋਹਲੀ ਨੇ ਕਿਹਾ ਕਿ ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਵਾਸੀਆਂ ਨੂੰ ਹੋਰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਅੰਤ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਪਟਿਆਲਾ ਦੇ ਸਰਵਪੱਖੀ ਵਿਕਾਸ, ਸੁੰਦਰੀਕਰਨ ਅਤੇ ਲੋਕਾਂ ਦੀ ਸੁਖ-ਸਹੂਲਤ ਲਈ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਪ੍ਰਕਿਰਿਆ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ।

Scroll to Top