Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:03 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਵਣ ਮੰਡਲ ਅਧੀਨ ਆਉਂਦੇ 30 ਹਜ਼ਾਰ ਟਿਊਬਵੈੱਲਾਂ 'ਤੇ 90 ਹਜ਼ਾਰ ਬੂਟੇ ਲਗਾਏ

ਪਟਿਆਲਾ ਵਣ ਮੰਡਲ ਅਧੀਨ ਆਉਂਦੇ 30 ਹਜ਼ਾਰ ਟਿਊਬਵੈੱਲਾਂ 'ਤੇ 90 ਹਜ਼ਾਰ ਬੂਟੇ ਲਗਾਏ

ਪਟਿਆਲਾ ਵਣ ਮੰਡਲ ਅਧੀਨ ਆਉਂਦੇ 30 ਹਜ਼ਾਰ ਟਿਊਬਵੈੱਲਾਂ ‘ਤੇ 90 ਹਜ਼ਾਰ ਬੂਟੇ ਲਗਾਏ
-82 ਹਜ਼ਾਰ ਟਿਊਬਵੈੱਲ ‘ਤੇ ਲਗਾਏ ਜਾਣਗੇ 2 ਲੱਖ 46 ਹਜ਼ਾਰ ਬੂਟੇ
ਪਟਿਆਲਾ, 30 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਹਰ ਟਿਊਬਵੈੱਲ ‘ਤੇ ਤਿੰਨ ਬੂਟੇ ਕਿਸਾਨਾਂ ਦੇ ਸਹਿਯੋਗ ਨਾਲ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪਟਿਆਲਾ ਵਣ ਮੰਡਲ ਅਧੀਨ ਆਉਂਦੇ 82 ਹਜ਼ਾਰ ਟਿਊਬਵੈੱਲਾਂ ‘ਤੇ 2 ਲੱਖ 46 ਹਜ਼ਾਰ ਬੂਟੇ ਲਗਾਏ ਜਾਣਗੇ। ਇਹ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਬੂਟੇ ਲਗਾਉਣ ਦੀ ਪ੍ਰਗਤੀ ਸਬੰਧੀ ਕੀਤੀ ਮੀਟਿੰਗ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜੰਗਲਾਤ ਵਿਭਾਗ ਵੱਲੋਂ ਟਿਊਬਵੈੱਲਾਂ ‘ਤੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿਥੇ ਵਾਤਾਵਰਣ ਸ਼ੁੱਧ ਹੋਵੇਗਾ, ਉਥੇ ਹੀ ਛਾਂਦਾਰ ਤੇ ਫਲਾਂ ਵਾਲਿਆਂ ਬੂਟਿਆਂ ਦਾ ਕਿਸਾਨਾਂ ਨੂੰ ਵੀ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ 30 ਹਜ਼ਾਰ ਟਿਊਬਵੈੱਲਾਂ ‘ਤੇ ਲਗਾਏ ਗਏ 90 ਹਜ਼ਾਰ ਬੂਟਿਆਂ ਦੀ ਸਾਂਭ ਸੰਭਾਲ ਪ੍ਰਤੀ ਵੀ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ।
ਮੀਟਿੰਗ ਦੌਰਾਨ ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਣ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਹਰਾ ਭਰਾ ਬਣਾਉਣ ਲਈ ਹਰ ਟਿਊਬਵੈੱਲਾਂ ਤੇ 3 ਬੂਟੇ ਕਿਸਾਨਾਂ ਦੇ ਸਹਿਯੋਗ ਨਾਲ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪਟਿਆਲਾ ਵਣ ਮੰਡਲ ਅਧੀਨ ਆਉਂਦੇ ਖੇਤਰ ਵਿੱਚ 82 ਹਜ਼ਾਰ ਟਿਊਬਵੈੱਲ ਪੈਂਦੇ ਹਨ, ਜਿਨ੍ਹਾਂ ਤੇ 2 ਲੱਖ 46 ਹਜ਼ਾਰ ਬੂਟੇ ਲਗਾਏ ਜਾਣਗੇ। ਇਸ ਮੁਹਿੰਮ ਦੀ ਸ਼ੁਰੂਆਤ ਤਹਿਤ ਕਿਸਾਨਾਂ ਦੇ ਸਹਿਯੋਗ ਨਾਲ ਇਸ ਮੰਡਲ ਵੱਲੋਂ ਹੁਣ ਤੱਕ 30 ਹਜ਼ਾਰ ਟਿਊਬਵੈੱਲਾਂ ਤੇ 90 ਹਜ਼ਾਰ ਬੂਟੇ ਲਗਾ ਦਿੱਤੇ ਗਏ ਹਨ ਅਤੇ ਬਾਕੀ ਰਹਿੰਦੇ ਟਿਊਬਵੈੱਲਾਂ ਤੇ ਲਗਾਏ ਜਾ ਰਹੇ ਹਨ। ਪਟਿਆਲਾ ਵਣ ਮੰਡਲ ਅਧੀਨ ਕੁੱਲ 17 ਨਰਸਰੀਆਂ ਪੈਂਦੀਆਂ ਹਨ, ਕਿਸਾਨ ਇਨ੍ਹਾਂ ਨਰਸਰੀਆਂ ਤੋਂ ਅਤੇ ਆਈ ਹਰਿਆਲੀ ਐਪ ਰਾਹੀਂ ਬੂਟੇ ਪ੍ਰਾਪਤ ਕਰ ਸਕਦੇ ਹਨ।

Scroll to Top