Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 11:16 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਆਧੁਨਿਕ ਤੇ ਵਪਾਰਕ ਤੌਰ ‘ਤੇ ਵਿਕਸਿਤ ਕਰਨ ਦੀ ਤਜਵੀਜ਼- ਚੇਅਰਮੈਨ  

ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਆਧੁਨਿਕ ਤੇ ਵਪਾਰਕ ਤੌਰ ‘ਤੇ ਵਿਕਸਿਤ ਕਰਨ ਦੀ ਤਜਵੀਜ਼- ਚੇਅਰਮੈਨ  

ਪਟਿਆਲਾ, 18 ਫਰਵਰੀ : ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਵਿਖੇ ਆਉਣ-ਜਾਣ ਵਾਲੀਆਂ ਸਵਾਰੀਆਂ ਨੂੰ ਹੋਰ ਵਧੀਆ ਸਹੂਲਤ ਮੁਹੱਈਆ ਕਰਵਾਉਣ ਕਰਨ ਸਮੇਤ ਇਸਦੀ ਨੁਹਾਰ ਸੁਧਾਰਨ ਲਈ ਅਤੇ ਇਸ ਦੇ ਆਲੇ-ਦੁਆਲੇ ਦੇ ਕਾਰੋਬਾਰੀਆਂ ਦੇ ਕਾਰੋਬਾਰ ਨੂੰ ਧਿਆਨ ਵਿੱਚ ਰਖਦੇ ਹੋਏ, ਇਸ ਨੂੰ ਹੋਰ ਆਧੁਨਿਕ ਤੇ ਕਮਰਸ਼ੀਅਲ ਤੌਰ ‘ਤੇ ਵਿਕਸਿਤ ਕਰਨ ਲਈ ਇਕ ਮੀਟਿੰਗ ਕੀਤੀ।
ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਇੱਥੇ ਪੁਰਾਣੇ ਬੱਸ ਸਟੈਂਡ ਵਿਖੇ ਅਰਨੈਸਟ ਐਂਡ ਯੰਗ ਕੰਪਨੀ, ਨਵੀਂ ਦਿੱਲੀ ਦੇ ਡਾਇਰੈਕਟਰ ਅਰੁਣ ਤੁਲੀ ਅਤੇ ਉਨ੍ਹਾਂ ਦੀ ਟੀਮ ਨਾਲ ਕੀਤੀ ਮੀਟਿੰਗ ਦੌਰਾਨ ਪਟਿਆਲਾ ਡਿਪੂ ਦੇ ਜਨਰਲ ਮੈਨੇਜਰ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਐਸ.ਡੀ.ਓ ਇੰਜ. ਗੁਰਦਾਨਿਸ਼ਵੀਰ ਸਿੰਘ, ਜੇ.ਈ ਇੰਜ. ਪ੍ਰਿਤਪਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਪੀ.ਆਰ.ਟੀ.ਸੀ. ਤੇ ਪਨਬਸ ਦੇ 5 ਵੱਡੇ ਬੱਸ ਅੱਡਿਆਂ ਦੀ ਨੁਹਾਰ ਸੁਧਾਰਨ ਅਤੇ ਇਨ੍ਹਾਂ ਨੂੰ ਵਪਾਰਕ ਤੌਰ ‘ਤੇ ਹੋਰ ਵਿਕਸਿਤ ਕਰਨ ਲਈ ਐਨ ਆਈ ਸੀ ਐਸ ਆਈ ਰਾਹੀਂ ਇੱਕ ਸਲਾਹਕਾਰ ਦੀਆਂ ਸੇਵਾਵਾਂ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤਹਿਤ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਦੀ ਵੀ ਨੁਹਾਰ ਬਦਲੀ ਜਾਵੇਗੀ।
ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਪੀ.ਆਰ.ਟੀ.ਸੀ. ਦੇ ਪੁਰਾਣੇ ਬੱਸ ਸਟੈਂਡ ਪਟਿਆਲਾ ਦਾ ਆਧੁਨਿਕੀਕਰਨ ਤੇ ਇਸ ਨੂੰ ਵਪਾਰਕ ਤੌਰ ‘ਤੇ ਵਿਕਸਿਤ ਕਰਨਾ ਹੈ, ਜਿਸ ਦਾ ਭਵਿਖ ਵਿੱਚ ਪੀ.ਆਰ.ਟੀ.ਸੀ ਨੂੰ ਹੋਰ ਵਾਧੂ ਵਿੱਤੀ ਲਾਭ ਹੋਵੇਗਾ। ਇਸ ਮੌਕੇ ਅਰਨੈਸਟ ਐਂਡ ਯੰਗ ਕੰਪਨੀ ਵੱਲੋਂ ਤਿਆਰ ਤਜਵੀਜ ਨੂੰ ਘੋਖਣ ਉਪਰੰਤ ਚੇਅਰਮੈਨ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਸੁਝਾਅ ਵੀ ਦਿਤੇ।
ਇਸ ਦੌਰਾਨ ਚੇਅਰਮੈਨ ਹਰਪਾਲ ਜੁਨੇਜਾ ਨੇ ਪੁਰਾਣੇ ਬੱਸ ਸਟੈਂਡ ਵਿਖੇ ਸਵਾਰੀਆਂ ਨਾਲ ਵੀ ਗੱਲ ਬਾਤ ਕਰਕੇ ਉਨ੍ਹਾਂ ਨੂੰ ਬੱਸ ਸਟੈਂਡ ਉਪਰ ਹੋਰ ਵਧੀਆ ਬੱਸ ਸਰਵਿਸ ਅਤੇ ਸਹੂਲਤਾਂ ਮੁਹੱਈਆ ਕਰਨ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਨੇ ਸਵਾਰੀਆਂ ਦੀ ਮੰਗ ਅਨੁਸਾਰ ਪੁਰਾਣੇ ਬੱਸ ਸਟੈਂਡ ਤੋਂ ਹੋਰ ਵੱਖ-ਵੱਖ ਰੂਟਾਂ ਲਈ ਲੋਕਲ ਬੱਸ ਸਰਵਿਸ ਲਈ ਵਾਧੂ ਬੱਸਾਂ ਚਲਾਉਣ ਦਾ ਭਰੋਸਾ ਦਿੱਤਾ।
Scroll to Top