Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 11:11 am

+91 90915 01313 , +91 90916 01313

punjabbanni@gmail.com
punjabbani@yahoo.com

ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਦਿੱਤੀਆਂ ਸ਼ਹੀਦੀਆਂ ਕਾਰਨ ਗੁਰਧਾਮ ਸਿੱਖ ਪੰਥ ਦੇ ਹੱਥਾਂ ਵਿਚ ਆਏ : ਪ੍ਰੋ ਬਡੂੰਗਰ

ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਦਿੱਤੀਆਂ ਸ਼ਹੀਦੀਆਂ ਕਾਰਨ ਗੁਰਧਾਮ ਸਿੱਖ ਪੰਥ ਦੇ ਹੱਥਾਂ ਵਿਚ ਆਏ : ਪ੍ਰੋ ਬਡੂੰਗਰ

ਪਟਿਆਲਾ 19 ਫਰਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਨੇ ਨਨਕਾਣਾ ਸਾਹਿਬ ਸਾਕੇ ਦੌਰਾਨ ਆਪਣੀਆਂ ਕੀਮਤੀ ਜਾਨਾਂ ਦੇ ਕੇ ਸ਼ਹਾਦਤ ਦੇਣ ਵਾਲਿਆਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਗੁਰੂ ਘਰਾਂ ’ਤੇ ਕਾਬਜ਼ ਹੋਏ ਮਹੰਤਾਂ ਤੋਂ ਗੁਰਦੁਆਰਿਆਂ ਨੂੰ ਅਜ਼ਾਦ ਕਰਵਾਉਣ ਲਈ ਸੰਘਰਸ਼ ਕੀਤਾ ਅਤੇ ਆਪਣੀਆਂ ਸ਼ਹਾਦਤਾਂ ਦੇ ਕੇ ਗੁਰਧਾਮਾਂ ਨੂੰ ਸਿੱਖ ਪੰਥ ਨੂੰ ਆਪਣੇ ਹੱਥਾਂ ਵਿਚ ਲਿਆ। ਪ੍ਰੋ. ਬਡੂੰਗਰ ਨੇ ਆਖਿਆ ਕਿ ਅੰਗਰੇਜ਼ਾਂ ਦੀ ਸ਼ਹਿ ’ਤੇ  ਗੁਰਦੁਆਰਿਆਂ ਅੰਦਰ ਮਨਮਤ ਕਰਨ ਵਾਲੇ ਮਹੰਤਾਂ ਨੂੰ ਸਬਕ ਸਿਖਾਉਣ ਲਈ ਭਾਈ ਲਛਮਣ ਸਿੰਘ ਵਰਗਿਆਂ ਨੇ ਛੋਟੇ ਉਮਰ ਵਿਚ ਆਪਣੀ ਸ਼ਹਾਦਤ ਦਿੱਤੀ, ਜਿਸ ਨੂੰ ਕਦੇ ਵੀ ਅਣਡਿੱਠ ਕਰਕੇ ਨਹੀਂ ਵੇਖਿਆ ਜਾ ਸਕਦਾ।

ਪ੍ਰੋ ਬਡੂੰਗਰ ਨੇ ਕਿਹਾ ਕਿ ਅੰਗਰੇਜ਼ ਸ਼ਾਸਕਾਂ ਦੀ ਸ਼ਹਿ ’ਤੇ ਮਹੰਤਾਂ ਦਾ ਜਬਰ ਵਧਣ ਲੱਗਿਆਂ, ਜਿਨ੍ਹਾਂ ਨੇ ਗੁਰੂ ਘਰ ਦੀਆਂ ਜਾਇਦਾਦਾਂ ’ਤੇ ਕਬਜ਼ਾ ਹੋਣ ਤੋਂ ਇਲਾਵਾ ਗੁਰੂ ਘਰ ਦੀਆਂ ਪੰਥਕ ਮਾਣ ਮਰਿਆਦਾ ਤੱਕ ਦਾ ਘਾਣ ਕੀਤਾ, ਜਿਸ ਦੀ ਸਿਖਰ ਹੋਣ ਲੱਗੀ, ਇਸ ਕਰਕੇ ਨਨਕਾਣਾ ਸਾਹਿਬ ਦੇ ਗੁਰਦੁਆਰਿਆਂ ਅੰਦਰ ਮਨਮਾਨੀਆਂ ਕਰਨੀਆਂ ਅਤੇ ਸੰਗਤਾਂ ਨੂੰ ਮਨਮਤ ਕਰਕੇ ਗੁਰੂ ਸਾਹਿਬ ਦੇ ਫ਼ਲਸਫ਼ੇ ਦੇ ਉਲਟ ਮਹੰਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨੂੰ ਲੱਥ ਪੱਥ ਕੀਤਾ ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਨਨਕਾਣਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਨੂੰ ਆਜ਼ਾਦ ਕਰਵਾਉਣ ਲਈ ਸਿੱਖਾਂ ਨੇ ਅਜਿਹਾ ਸੱਤਿਆਗ੍ਰਹਿ ਕੀਤਾ । ਪ੍ਰੋ. ਬਡੂੰਗਰ ਨੇ ਕਿਹਾ ਸ਼ਹੀਦੀਆਂ ਦੇ ਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਪ੍ਰਬੰਧ ਸਿੱਖ ਪੰਥ ਦੇ ਹੱਥ ਵਿਚ ਆਇਆ ਅਤੇ ਵੰਡ ਤੋਂ ਬਾਅਦ ਇਹ ਗੁਰਧਾਮ ਪਾਕਿਸਤਾਨ ਵਿਚ ਰਹਿ ਗਿਆ ਅਤੇ ਅਰਦਾਸ ਵਿਚ ਅੱਜ ਹਰ ਸਿੱਖ ਖੁੱਲ੍ਹੇ ਦਰਸ਼ਨ ਦੀਦਾਰ ਦੀ ਅਰਦਾਸ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਚਮੀ ਦਾ ਦਿਹਾੜਾ 22 ਫਰਵਰੀ ਨੂੰ ਆ ਰਿਹਾ, ਗੁਰਦੁਆਰਾ ਸ੍ਰੀ  ਦੂਖ-ਨਿਵਾਰਨ ਸਾਹਿਬ ਵਿਖੇ ਮਨਾਇਆ ਜਾਣ ਵਾਲਾ ਪੰਚਮੀ ਦਾ ਦਿਹਾੜਾ ਨਨਕਾਣਾ ਸਾਹਿਬ ਦੇ ਸਾਕੇ ਨੂੰ ਸਮਰਪਿਤ ਹੋਵੇਗਾ।
ਫਾਈਲ ਫ਼ੋਟੋ : ਪ੍ਰੋ. ਕਿਰਪਾਲ ਸਿੰਘ ਬਡੂੰਗਰ।

Scroll to Top