Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 10:34 am

+91 90915 01313 , +91 90916 01313

punjabbanni@gmail.com
punjabbani@yahoo.com

ਜੈਰਾਮ ਰਮੇਸ਼ ਨੇ ਖੜਾ ਕੀਤਾ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ’ਤੇ ਸਵਾਲ

ਜੈਰਾਮ ਰਮੇਸ਼ ਨੇ ਖੜਾ ਕੀਤਾ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ’ਤੇ ਸਵਾਲ

ਨਵੀਂ ਦਿੱਲੀ, 19 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਜੈ ਰਾਮ ਰਮੇਸ਼ ਨੇ ਕੇਂਦਰ ਦੀ ਗੌਰਮੈਟ ਆਫ ਇੰਡੀਆ ਦੀ ਵਿਦੇਸ਼ ਨੀਤੀ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਵੀ ਭਾਰਤ ਕੌਮਾਂਤਰੀ ਪੱਧਰ ’ਤੇ ਪਾਕਿਸਤਾਨ ਨੂੰ ਵੱਖ ਕਰਨ ਵਿੱਚ ਨਾਕਾਮ ਰਿਹਾ ਹੈ। ਉਨਾ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਤੇ ਵੀ ਸਵਾਲ ਖੜਾ ਕੀਤਾ ਹੈ।

ਕਾਂਗਰਸ ਨੇਤਾ ਜੈ ਰਾਮ ਰਮੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਕ ਪੋਸਟ ਰਾਹੀਂ ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਪਾਕਿਸਤਾਨ ਵਿਚਾਲੇ ਵਧਦੀ ਨੇੜਤਾ ਇਸ ਗੱਲ ਦਾ ਸਬੂਤ ਹੈ ਕਿ ਇਸਲਾਮਾਬਾਦ ਨੂੰ ਆਪਣੇ ਕਥਿਤ ਗੁਨਾਹਾਂ ਦੀ ਕੋਈ ਵੱਡੀ ਕੀਮਤ ਨਹੀਂ ਚੁਕਾਉਣੀ ਪਈ।

ਰਮੇਸ਼ ਮੁਤਾਬਕ, 22 ਅਪਰੈਲ 2025 ਦੇ ਪਹਿਲਗਾਮ ਹਮਲੇ ਵਰਗੀ ਵੱਡੀ ਘਟਨਾ ਦੇ ਬਾਵਜੂਦ ਸਰਕਾਰ ਪਾਕਿਸਤਾਨ ਵਿਰੁੱਧ ਕੋਈ ਠੋਸ ਕੌਮਾਂਤਰੀ ਦਬਾਅ ਬਣਾਉਣ ਵਿੱਚ ਅਸਫਲ ਰਹੀ ਹੈ, ਜੋ ਉਨ੍ਹਾਂ ਦੇ ਅਨੁਸਾਰ ਭਾਰਤੀ ਡਿਪਲੋਮੇਸੀ ਦੀ ਵੱਡੀ ਹਾਰ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਸਰਕਾਰ ਖੁਦ ਨੂੰ ‘ਵਿਸ਼ਵਗੁਰੂ’ ਵਜੋਂ ਪੇਸ਼ ਕਰਦੀ ਹੈ ਅਤੇ ਵੱਡੇ ਕਾਰੋਬਾਰੀਆਂ ਨਾਲ ਨੇੜਤਾ ਦਿਖਾਉਂਦੀ ਹੈ, ਪਰ ਅਸਲ ਵਿੱਚ ਕੌਮਾਂਤਰੀ ਪੱਧਰ ’ਤੇ ਅਤਿਵਾਦ ਵਿਰੁੱਧ ਕੋਈ ਸਾਰਥਕ ਨਤੀਜੇ ਸਾਹਮਣੇ ਨਹੀਂ ਆ ਰਹੇ।

Scroll to Top