Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 9:39 am

+91 90915 01313 , +91 90916 01313

punjabbanni@gmail.com
punjabbani@yahoo.com

ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਸਬੰਧੀ ਪ੍ਰੋਗਰਾਮ ਦੀ ਟੀਮ ਵੱਲੋਂ ਪਟਿਆਲਾ ਦੀ ਸਿਹਤ ਸੰਸਥਾਵਾਂ ਦਾ ਦੌਰਾ

ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਸਬੰਧੀ ਪ੍ਰੋਗਰਾਮ ਦੀ ਟੀਮ ਵੱਲੋਂ ਪਟਿਆਲਾ ਦੀ ਸਿਹਤ ਸੰਸਥਾਵਾਂ ਦਾ ਦੌਰਾ

ਪਟਿਆਲਾ 24 ਫਰਵਰੀ –  ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਪ੍ਰੋਗਰਾਮ ਅਧੀਨ ਕੇਂਦਰ ਸਰਕਾਰ ਵੱਲੋਂ ਆਈ ਟੀਮ ਨੇ ਹੀਟਵੇਵ ਦੇ ਮਰੀਜਾਂ ਦੀ ਸੰਭਾਲ ਪ੍ਰਤੀ ਹਸਪਤਾਲਾ ਦੀ ਤਿਆਰੀ ਅਤੇ ਸਟਾਫ ਦੀ ਟ੍ਰੇਨਿੰਗ ਆਦਿ ਦੀ ਜਰੂਰਤਾਂ ਨੂੰ ਜਾਣਨ ਲਈ ਮਾਤਾ ਕੁਸ਼ੱਲਿਆ ਹਸਪਤਾਲ, ਸਿਵਲ ਹਸਪਤਾਲ ਨਾਭਾ, ਸੀ.ਐਚ.ਸੀ ਭਾਦਸੋਂ ਅਤੇ ਪੀ.ਐਚ.ਸੀ ਅਜਨੌਦਾ ਦਾ ਦੌਰਾ ਕੀਤਾ।

ਇਸ ਦੌਰੇ ਦਾ ਮਕਸਦ ਜ਼ਿਲ੍ਹੇ ਵਿੱਚ ਉਕਤ ਪ੍ਰੋਗਰਾਮ ਨਾਲ ਸੰਬੰਧਿਤ ਚੱਲ ਰਹੇ ਕੰਮਾਂ ਦੀ ਜਾਣਕਾਰੀ ਲੈਣਾ ਅਤੇ ਉਨ੍ਹਾਂ ਸਬੰਧੀ ਜਿਲ੍ਹੇ ਵਿੱਚ ਚਲ ਰਹੇ ਕੰਮਾਂ ਦੀ ਸਮੀਖਿਆ ਕਰਨਾ ਸੀ। ਕੇਂਦਰੀ ਟੀਮ ਵਿੱਚ ਡਾ.ਸੰਜੀਵ ਕੁਮਾਰ ਸੀਨੀਅਰ ਕੰਸਲਟੇਂਟ, ਆਲ ਇੰਡਿਆ ਇੰਸਟੀਟਿਉਟ ਆਫ ਹੇਲਥ ਸਾਈੰਸਿਜ਼ ਦਿੱਲੀ ਦੇ ਨਾਲ ਜਿਲ੍ਹਾ ਨੋਡਲ ਅਫਸਰ ਡਾ.ਸੁਮੀਤ ਸਿੰਘ ਨੇ ਹਸਪਤਾਲਾ ਦਾ ਨਿਰੀਖਣ ਕਰ ਯੋਗ ਸਲਾਹ ਦਿੰਦੇ ਹੋਏ ਪ੍ਰੋਗਰਾਮ ਦੀਆ ਗਤੀਵਿਧੀਆਂ ਵਿੱਚ ਵਾਧਾ ਕਰਦੇ ਹੋਏ ਆਮ ਨਾਗਰਿਕਾਂ ਨੂੰ ਮੌਸਮੀ ਬਦਲਾਅ ਨਾਲ ਜੁੜੀਆ ਸਿਹਤ ਸਬੰਧੀ ਦਿੱਕਤਾਂ ਬਾਰੇ ਜਾਗਰੂਕ ਕਰਨ ਲਈ ਉਤਸ਼ਾਹਿਤ ਕੀਤਾ। ਟੀਮ ਨੇ ਹਸਪਤਾਲ ਮੁਖੀ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਵੱਖ-ਵੱਖ ਹੋਰ ਸਰਕਾਰੀ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਗੱਲਬਾਤ ਕੀਤੀ।

ਟੀਮ ਨੇ ਜ਼ਿਲ੍ਹਾ ਸਿਹਤ ਵਿਭਾਗ ਦੇ ਯਤਨਾਂ ਦੀ ਸਰਾਹਨਾ ਕੀਤੀ ਅਤੇ ਭਵਿੱਖ ਵਿੱਚ ਹੋਰ ਚੰਗਾ ਕੰਮ ਕਰਨ ਲਈ ਸੁਝਾਅ ਵੀ ਦਿੱਤੇ। ਸਿਵਲ ਸਰਜਨ ਪਟਿਆਲਾ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

Scroll to Top