Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 9:18 am

+91 90915 01313 , +91 90916 01313

punjabbanni@gmail.com
punjabbani@yahoo.com

ਕਰਾਫਟ ਮੇਲੇ ‘ਚ ਨੌਜਵਾਨ ਵਿਦਿਆਰਥੀਆਂ ਨੂੰ ਹੁਨਰ ਵਿਖਾਉਣ ਦਾ ਸੁਨਹਿਰੀ ਮੌਕਾ

ਕਰਾਫਟ ਮੇਲੇ ‘ਚ ਨੌਜਵਾਨ ਵਿਦਿਆਰਥੀਆਂ ਨੂੰ ਹੁਨਰ ਵਿਖਾਉਣ ਦਾ ਸੁਨਹਿਰੀ ਮੌਕਾ

ਪਟਿਆਲਾ 24 ਫਰਵਰੀ : ਪੰਜਾਬ ਸਖੀ ਸ਼ਕਤੀ ਕਰਾਫਟ ਮੇਲਾ 2026 ਦੇ ਅਧੀਨ ਸ਼ੀਸ਼ ਮਹਿਲ ਪਟਿਆਲਾ ਵਿਖੇ ਚੱਲ ਰਹੇ ਮੇਲੇ ਦੌਰਾਨ ਰੰਗ-ਬਿਰੰਗੀਆਂ ਸੱਭਿਆਚਾਰਕ ਗਤੀਵਿਧੀਆਂ ਉਤਸ਼ਾਹ ਨਾਲ ਆਯੋਜਿਤ ਕੀਤੀਆਂ ਗਈਆਂ। ਮੇਲੇ ਨੇ ਸ਼ਹਿਰ ਵਾਸੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਦਾ ਵਿਲੱਖਣ ਮੌਕਾ ਪ੍ਰਦਾਨ ਕੀਤਾ। ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਲੋਕ ਗੀਤ,ਮਿਮਿਕਰੀ ਅਤੇ ਪੋਸਟਰ ਤਿਆਰ ਕਰਨ ਦੇ ਮੁਕਾਬਲੇ ਕਰਵਾਏ ਗਏ। ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪਹਿਲਾ, ਦੂਜਾ ਅਤੇ ਤੀਜਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਸਟੇਜ ਦੀ ਸੰਭਾਲ ਡਾ. ਨਰਿੰਦਰ ਸਿੰਘ ਵੱਲੋਂ ਸੁਚੱਜੇ ਢੰਗ ਨਾਲ ਨਿਭਾਈ ਗਈ। ਇਸ ਮੌਕੇ ਸ੍ਰੀ ਅਸ਼ੋਕ ਕੁਮਾਰ, ਐਸ.ਡੀ.ਐਮ ਪਾਤੜਾਂ, ਮੈਡਮ ਰੂਪਵੰਤ ਕੌਰ (ਬਾਲ ਸੁਰੱਖਿਆ ਅਧਿਕਾਰੀ) ਅਤੇ ਰਣਜੀਤ ਕੌਰ ਵੱਲੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਮੇਲੇ ਵਿੱਚ ਕਾਰੀਗਰਾਂ ਵੱਲੋਂ ਲਗਾਈਆਂ ਸਟਾਲਾਂ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਬਣੀਆਂ ਹੋਈਆਂ ਹਨ। ਹੱਥੀ ਕਢਾਈ ਵਾਲੀਆਂ ਵਸਤਾਂ, ਫੁਲਕਾਰੀ ਅਤੇ ਹੋਰ ਰਵਾਇਤੀ ਹਸਤਕਲਾਵਾਂ ਲੋਕਾਂ ਨੂੰ ਬਹੁਤ ਲੁਭਾ ਰਹੀਆਂ ਹਨ। ਖਾਣ-ਪੀਣ ਦੀਆਂ ਸਟਾਲਾਂ ‘ਤੇ ਵੀ ਕਾਫ਼ੀ ਭੀੜ ਦੇਖਣ ਨੂੰ ਮਿਲ ਰਹੀ ਹੈ, ਜਿੱਥੇ ਲੋਕ ਵੱਖ-ਵੱਖ ਵਿਅੰਜਨਾਂ ਦਾ ਸੁਆਦ ਮਾਣ ਰਹੇ ਹਨ।
ਮੇਲੇ ਦਾ ਨਜ਼ਾਰਾ ਬਹੁਤ ਹੀ ਸੁਹਾਵਣਾ ਅਤੇ ਮਨਮੋਹਕ ਹੈ। ਪਟਿਆਲਾ ਦੇ ਲੋਕਾਂ ਵਿੱਚ ਮੇਲੇ ਪ੍ਰਤੀ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਹ ਮੇਲਾ ਸੱਭਿਆਚਾਰਕ ਵਿਰਾਸਤ ਨੂੰ ਉਭਾਰਨ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਪਰੰਪਰਾਵਾਂ ਨਾਲ ਜੋੜਨ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋ ਰਿਹਾ ਹੈ।ਲੋਕਾਂ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੀ ਬਹੁਤ ਪ੍ਰਸ਼ੰਸਾ ਕੀਤੀ ਜਾ ਰਹੀ ਹੈ।
Scroll to Top