ਦਿੱਲੀ, 25 ਫਰਵਰੀ : ਦਿੱਲੀ ਦੇ ਕਸ਼ਮੀਰੀ ਗੇਟ ਵਿਖੇ ਹੋਈ ਫਾਇਰਿੰਗ ਦੌਰਾਨ ਇਕ ਵਿਅਕਤੀ ਦੇ ਜਖਮੀ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ ਇਸ ਹਮਲੇ ਵਿਚ ਜਖਮੀ ਹੋਇਆ ਇਕ ਵਕੀਲ ਆਪਣੇ ਆਪ ਨੂੰ ਲਾਰੇਸ ਬਿਸ਼ਨੋਈ ਦੇ ਵਕੀਲਾਂ ਦੀ ਟੀਮ ਦਾ ਹਿੱਸਾ ਦਸ ਰਿਹਾ ਹੈ।
ਇਸ ਮਾਮਲੇ ਵਿਚ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਬਾਰੀ ਕੀਤੀ ਗਈ, ਜਿਸ ਦੌਰਾਨ ਇੱਕ ਵਿਅਕਤੀ ਜ਼ਖਮੀ ਹੋ ਗਿਆ। ਘਟਨਾ ਲਗਭਗ ਰਾਤ 10:10 ਵਜੇ ਦੀ ਦੱਸੀ ਜਾ ਰਹੀ ਹੈ।
ਪੁਲਿਸ ਮੁਤਾਬਕ ਕਾਰ ਵਿੱਚ ਕੁੱਲ ਪੰਜ ਵਿਅਕਤੀ ਸਵਾਰ ਸਨ। ਗੋਲੀਬਾਰੀ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਵਿਅਕਤੀ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ ਅਤੇ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿਚ ਪੁਲਸ ਵਲੋ ਕਾਰਵਾਈ ਤੇਜ ਕਰ ਦਿਤੀ ਗਈ ਹੈ।