ਆਪ ਸਰਪੰਚ ਕਤਲ ਕਾਂਡ ਦੇ ਦੋ ਦੋਸ਼ੀ ਗੋਲੀ ਲੱਗਣ ਨਾਲ ਜ਼ਖਮੀ

ਤਰਨਤਾਰਨ, 25 ਫਰਵਰੀ : ਆਮ ਆਦਮੀ ਪਾਰਟੀ ਦੇ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਕੇਸ ਵਿਚ ਅੱਜ ਸਮੇ ਨਵਾਂ ਮੋਡ ਸਾਹਮਣੇ ਆਇਆ, ਜਦੋ ਪੁਲਸ ਕਾਰਵਾਈ ਦੌਰਾਨ ਦੋ ਮੁਲਜਮ ਗੋਲੀ ਲੱਗਣ ਕਾਰਨ ਗੰਭੀਰ ਜਖਮੀ ਹੋ ਗਈ, ਜਿਨਾ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਹਨ।

ਜਾਣਕਾਰੀ ਦੇ ਅਨੁਸਾਰ ਇਹ ਮੁੱਠਭੇੜ ਪੱਟੀ ਹਲਕੇ ਦੇ ਜੱਲੋਕੇ ਇਲਾਕੇ ਨੇੜੇ ਵਾਪਰੀ। ਪੁਲਿਸ ਮੁਤਾਬਕ ਕਾਰਵਾਈ ਦੌਰਾਨ ਬਦਮਾਸ਼ਾਂ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਦੋਵੇਂ ਸ਼ੱਕੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਕੋਲੋਂ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਫੋਰੈਂਸਿਕ ਟੀਮਾਂ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਵਿਆਹ ਸਮਾਗਮ ਵਿਚ ਕੀਤੀ ਸੀ ਸਰਪੰਚ ਦੀ ਹੱਤਿਆ

ਦਸ ਦਈਏ ਕਿ ਬੀਤੀ 18 ਫਰਵਰੀ ਨੂੰ ਪੱਟੀ ਹਲਕੇ ਦੇ ਪਿੰਡ ਸ਼ੇਰ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਸਰਪੰਚ ਹਰਬਰਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਪਹਿਲਾਂ ਵੀ 22 ਫਰਵਰੀ ਨੂੰ ਨੌਸ਼ਹਿਰਾ ਪੰਨੂੰ ਕਸਬੇ ਵਿੱਚ ਪੁਲਿਸ ਮੁਕਾਬਲੇ ਦੌਰਾਨ ਮੁੱਖ ਦੋਸ਼ੀ ਸ਼ਰਨਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਖਡੂਰ ਸਾਹਿਬ ਦੇ ਪਿੰਡ ਚੋਹਲਾ ਸਾਹਿਬ ਦਾ ਵਸਨੀਕ ਦੱਸਿਆ ਜਾਂਦਾ ਹੈ। ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।

Scroll to Top