Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 28 Oct 2026 | 8:31 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਵਿਕਾਸ ਪ੍ਰੋਜੈਕਟਾਂ ‘ਚ ਦੇਰੀ ਜਾਂ ਲਾਪਰਵਾਹੀ ‘ਤੇ ਸਖਤ  ਕਾਰਵਾਈ ਦੀ ਚੇਤਾਵਨੀ - ਸਿਹਤ ਮੰਤਰੀ

ਸਰਕਾਰੀ ਵਿਕਾਸ ਪ੍ਰੋਜੈਕਟਾਂ ‘ਚ ਦੇਰੀ ਜਾਂ ਲਾਪਰਵਾਹੀ ‘ਤੇ ਸਖਤ  ਕਾਰਵਾਈ ਦੀ ਚੇਤਾਵਨੀ - ਸਿਹਤ ਮੰਤਰੀ

ਪਟਿਆਲਾ, 25 ਫ਼ਰਵਰੀ : ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਦਾ ਪੰਜਾਬ ਦੇ  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਚਾਨਕ ਦੌਰਾ ਕੀਤਾ ਗਿਆ। ਇਸ ਦੌਰਾਨ ਉਹ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਲਚਕਾਣੀ ਪਹੁੰਚੇ, ਜਿੱਥੇ ਉਨ੍ਹਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਜਿੱਥੇ ਵੀ ਕਮੀਆਂ ਜਾਂ ਲਾਪਰਵਾਹੀ ਸਾਹਮਣੇ ਆਈ, ਉੱਥੇ ਸਿਹਤ ਮੰਤਰੀ ਨੇ ਮੌਕੇ ‘ਤੇ ਹੀ ਸੰਬੰਧਤ ਅਧਿਕਾਰੀਆਂ ਨੂੰ ਫੋਨ ਕਰਕੇ ਤੁਰੰਤ ਬੁਲਾਇਆ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਜਾਰੀ ਕੀਤੇ ਕਾਰਡਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਯੋਗ ਲਾਭਪਾਤਰੀਆਂ ਤੱਕ ਯੋਜਨਾ ਦਾ ਪੂਰਾ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਫਾਇਦਾ ਹਰ ਘਰ ਤੱਕ ਪਹੁੰਚਣਾ ਚਾਹੀਦਾ ਹੈ।

ਸਿਹਤ ਮੰਤਰੀ ਨੇ ਅੱਜ ਪਟਿਆਲਾ ਸ਼ਹਿਰ ਦੇ ਏਕਤਾ ਵਿਹਾਰ ਅਤੇ ਸਨੀ ਐਨਕਲੇਵ ਇਲਾਕਿਆਂ ਵਿੱਚ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਸਥਾਨਕ ਪਾਰਟੀ ਆਗੂ ਵੀ ਮੌਜੂਦ ਸਨ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸੜਕਾਂ ਦੀ ਮੁਰੰਮਤ, ਨਵੀਆਂ ਗਲੀਆਂ ਦੀ ਤਿਆਰੀ, ਸੀਵਰੇਜ ਪ੍ਰਣਾਲੀ ਦੀ ਸੁਧਾਰ, ਪੀਣ ਵਾਲੇ ਪਾਣੀ ਦੀ ਸਹੂਲਤ ਮਜ਼ਬੂਤ ਕਰਨਾ ਅਤੇ ਸਟਰੀਟ ਲਾਈਟਾਂ ਦੀ ਵਿਵਸਥਾ ਸ਼ਾਮਲ ਹੈ।

ਸਿਹਤ ਮੰਤਰੀ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਨੂੰ ਵਿਕਾਸ ਪੱਖੋਂ ਨੰਬਰ ਵਨ ਸ਼ਹਿਰ ਬਣਾਉਣ ਲਈ ਸਰਕਾਰ ਵਚਨਬੱਧ ਹੈ ਅਤੇ ਹਰ ਵਾਰਡ ਵਿੱਚ ਲੋੜ ਅਨੁਸਾਰ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਗਏ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਪਟਿਆਲਾ ਵਿੱਚ ਜਗ੍ਹਾ-ਜਗ੍ਹਾ ਮੁਹੱਲਾ ਕਲੀਨਿਕ ਖੋਲੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ। ਇਸ ਤੋਂ ਇਲਾਵਾ ਪਟਿਆਲਵੀਆਂ ਲਈ ਰਾਜਿੰਦਰਾ ਹਸਪਤਾਲ ਅਤੇ ਮਾਤਾ ਕੌਸ਼ਲਿਆ ਹਸਪਤਾਲ ਵਰਗੀਆਂ ਵੱਡੀਆਂ ਸਿਹਤ ਸੰਸਥਾਵਾਂ ਵੀ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਸਪਤਾਲਾਂ ਵਿੱਚ ਢਾਂਚਾਗਤ ਸੁਧਾਰ ਅਤੇ ਸਾਜੋ-ਸਮਾਨ ਦੀ ਉਪਲਬਧਤਾ ਵਧਾਉਣ ਲਈ ਵੀ ਯਤਨ ਜਾਰੀ ਹਨ।

ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜਾਰ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਜਲਦੀ ਹੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਉਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ।ਇਸ ਮੌਕੇ ਐਮ ਸੀ ਰੁਪਾਲੀ ਗਰਗ , ਪਰਦੀਪ ਗਰਗ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ।

Scroll to Top