ਦਿੱਲੀ, 26 ਫਰਵਰੀ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਸ਼ੁੱਕਰਵਾਰ ਤੋਂ ਚਾਰ ਰੋਜ਼ਾ ਦੌਰੇ ਲਈ ਭਾਰਤ ਆ ਰਹੇ ਹਨ। ਇਹ ਉਨ੍ਹਾਂ ਦੀ ਪ੍ਰਧਾਨ ਮੰਤਰੀ ਵਜੋਂ ਪਹਿਲੀ ਭਾਰਤ ਯਾਤਰਾ ਹੋਵੇਗੀ। ਦਸ ਦਈਏ ਕਿ ਕਾਰਨੀ ਦੀ ਇਹ ਯਾਤਰਾ ਭਾਰਤ-ਕੈਨੇਡਾ ਸਬੰਧਾਂ ਨੂੰ ਨਵੀ ਦਿਸ਼ਾ ਦੇਵੇਗੀ।
ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਕੈਨੇਡੀਅਨ ਹਮਰੁਤਬਾ ਦਰਮਿਆਨ ਹੋਣ ਵਾਲੀ ਗੱਲਬਾਤ ਦੋਵਾਂ ਦੇਸ਼ਾਂ ਵਿਚਾਲੇ ਅਗਾਂਹਵਧੂ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਦਾ ਮੌਕਾ ਸਾਬਤ ਹੋਵੇਗੀ।
ਇਹ ਦੌਰਾ ਉਸ ਸਮੇਂ ਹੋ ਰਿਹਾ ਹੈ ਜਦੋਂ 2023 ਵਿੱਚ ਇੱਕ ਖਾਲਿਸਤਾਨੀ ਵੱਖਵਾਦੀ ਦੇ ਕਤਲ ਨੂੰ ਲੈ ਕੇ ਉੱਠੇ ਕੂਟਨੀਤਕ ਵਿਵਾਦ ਤੋਂ ਬਾਅਦ ਭਾਰਤ-ਕੈਨੇਡਾ ਸੰਬੰਧਾਂ ਵਿੱਚ ਤਣਾਅ ਪੈਦਾ ਹੋ ਗਿਆ ਸੀ। ਦੌਰੇ ਦਾ ਮੁੱਖ ਉਦੇਸ਼ ਦੁਵੱਲੇ ਸਬੰਧਾਂ ਨੂੰ ਨਵੀਂ ਗਤੀ ਦੇਣਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਦਾ ਪਹਿਲਾ ਪੜਾਅ Mumbai ਹੋਵੇਗਾ, ਜਿੱਥੇ ਉਹ ਵਪਾਰਕ ਰੁਝੇਵਿਆਂ ਵਿੱਚ ਹਿੱਸਾ ਲੈਣਗੇ । ਇਸਤੋ ਬਾਅਦ ਉਹ ਵੱਖ -ਵੱਖ ਥਾਵਾਂ ਤੇ ਜਾਣਗੇ।