Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:23 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

ਕਿਹਾ, ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ

ਚੰਡੀਗੜ੍ਹ, 31 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਇਆ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ.ਐਸ.ਐਸ. ਆਹਲੂਵਾਲੀਆ ਨੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਸ. ਮਾਲਵਿੰਦਰ ਸਿੰਘ ਜੱਗੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਦਫ਼ਤਰ ਸੈਕਟਰ 27, ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ.ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਨਸ਼ਿਆਂ ਅਤੇ ਗਲਤ ਕੰਮਾਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਡਾ.ਐਸ.ਐਸ.ਆਹਲੂਵਾਲੀਆ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨਾਲ ਕੰਮ ਕਰਨ ਲਈ ਕਿਹਾ ਕਿਉਂਕਿ ਮਾਨ ਸਰਕਾਰ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।

ਇਸ ਮੌਕੇ ਡਾ.ਐਸ.ਐਸ.ਆਹਲੂਵਾਲੀਆ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ 12 ਐਸ.ਡੀ.ਓਜ਼, 43 ਜੇ.ਈਜ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 35,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੇ ਆਖਰੀ ਸਾਲ ਨੌਕਰੀਆਂ ਦਿੰਦੀਆਂ ਸਨ ਪਰ ਸਰਕਾਰ ਦਾ ਇੱਕੋ ਇੱਕ ਸੁਪਨਾ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਚ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਸਿਫ਼ਾਰਸ਼ ਤੋਂ ਯੋਗਤਾ ਦੇ ਆਧਾਰ ‘ਤੇ ਭਰਤੀ ਕੀਤਾ ਜਾ ਰਿਹਾ ਹੈ |

ਇਸ ਮੌਕੇ ‘ਤੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਜੇ.ਈ ਨਿਸ਼ਾਂਤ ਗਰਗ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਵੱਲੋਂ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਬਿਨਾਂ ਨਿਰੋਲ ਯੋਗਤਾ ਦੇ ਅਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਪੰਜ ਸਾਲਾਂ ਕਾਰਜਕਾਲ ਦੌਰਾਨ ਆਖਰੀ ਸਾਲ ਵਿੱਚ ਹੀ ਨੌਕਰੀਆਂ ਜਾਰੀ ਕੀਤੀਆਂ ਜਾਂਦੀਆਂ ਸਨ ਪਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਹਿਲੇ ਹੀ ਸਾਲ ਵਿੱਚ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ 2016 ਤੋਂ ਸਰਕਾਰੀ ਨੌਕਰੀ ਲਈ ਅਪਲਾਈ ਕਰ ਰਹੇ ਸਨ ਅਤੇ ਹੁਣ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦਿੱਤੀ ਹੈ ।

Scroll to Top