Breaking

ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ
Friday, 07 Aug 2026 | 4:47 am

+91 90915 01313 , +91 90916 01313

punjabbanni@gmail.com
punjabbani@yahoo.com

ਹਰਚੰਦ ਬਰਸਟ ਨੇ ਝੂਠੇ ਸ਼ਰਾਬ ਘੁਟਾਲੇ ਮਾਮਲੇ ਵਿੱਚੋਂ ਬਰੀ ਹੋਣ ਤੇ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਦਿੱਤੀਆਂ ਵਧਾਈਆਂ

ਹਰਚੰਦ ਬਰਸਟ ਨੇ ਝੂਠੇ ਸ਼ਰਾਬ ਘੁਟਾਲੇ ਮਾਮਲੇ ਵਿੱਚੋਂ ਬਰੀ ਹੋਣ ਤੇ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਦਿੱਤੀਆਂ ਵਧਾਈਆਂ

 ਚੰਡੀਗੜ੍ਹ, 3 ਮਾਰਚ 2026  – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿੱਲੀ ਦੀ ਮਾਣਯੋਗ ਅਦਾਲਤ ਵੱਲੋਂ ਬਰੀ ਹੋਣ ਤੇ ਵਧਾਈਆਂ ਦਿੱਤੀਆਂ।

ਇਸ ਦੌਰਾਨ ਸ. ਬਰਸਟ ਨੇ ਦਿੱਲੀ ਦੀ ਮਾਣਯੋਗ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਖ਼ਰ ਸੱਚ ਦੀ ਜਿੱਤ ਹੋਈ ਹੈ। ਸੱਚ ਨੂੰ ਕੁਝ ਸਮੇਂ ਲਈ ਦਬਾਇਆ ਜਾ ਸਕਦਾ ਹੈ, ਪਰ ਇਸਨੂੰ ਹਰਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਦੇ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਿਰੁੱਧ ਬਣਾਇਆ ਇਹ ਪੂਰਾ ਮਾਮਲਾ ਸਿਰਫ਼ ਤੇ ਸਿਰਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਪ੍ਰੇਰਿਤ ਸੀ।

ਉਨ੍ਹਾਂ ਮਾਣਯੋਗ ਅਦਾਲਤ ਵੱਲੋਂ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਸੱਚਾਈ, ਇਨਸਾਫ਼ ਅਤੇ ਇਮਾਨਦਾਰ ਰਾਜਨੀਤੀ ਦੀ ਵੱਡੀ ਅਤੇ ਇਤਿਹਾਸਕ ਜਿੱਤ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਹ ਸਿਰਫ਼ ਆਮ ਆਦਮੀ ਪਾਰਟੀ ਜਾਂ ਸ੍ਰੀ ਅਰਵਿੰਦ ਕੇਜਰੀਵਾਲ ਦੀ ਜਿੱਤ ਨਹੀਂ, ਸਗੋਂ ਇਮਾਨਦਾਰ ਰਾਜਨੀਤੀ ਅਤੇ ਸੱਚਾਈ ਦੀ ਜਿੱਤ ਹੈ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸ੍ਰੀ ਅਰਵਿੰਦ ਕੇਜਰੀਵਾਲ ਵਰਗੇ ਇਮਾਨਦਾਰ ਨੇਤਾ ਨੂੰ ਝੂਠੇ ਮਾਮਲੇ ਵਿੱਚ ਫਸਾਉਣ ਦੀਆਂ ਸਾਜ਼ਿਸ਼ਾਂ ਆਖ਼ਿਰਕਾਰ ਨਾਕਾਮ ਰਹੀਆਂ ਹਨ ਅਤੇ ਹੁਣ ਇਸ ਫੈਸਲੇ ਨਾਲ ਕੇਂਦਰ ਸਰਕਾਰ ਦੇ ਝੂਠ ਦਾ ਪਰਦਾਫਾਸ਼ ਹੋ ਗਿਆ ਹੈ। ਸ. ਬਰਸਟ ਨੇ ਕਿਹਾ ਕਿ ਇਹ ਫੈਸਲਾ ਲੋਕਤੰਤਰ ਵਿੱਚ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਸਾਬਤ ਕਰਦਾ ਹੈ ਕਿ ਇਨਸਾਫ਼ ਦੀ ਜਿੱਤ ਨਿਸ਼ਚਿਤ ਹੁੰਦੀ ਹੈ। ਇਸ ਮੌਕੇ ਐਡਵੋਕੇਟ ਗਗਨਇੰਦਰ ਸਿੰਘ ਬਰਸਟ ਵੀ ਮੌਜੂਦ ਰਹੇ।

Scroll to Top