Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 5:15 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਹੋਲਾ ਮਹੱਲਾ ਪੁਰਬ ਪੂਰਨ ਸਰਧਾ ਭਾਵਨਾ ਨਾਲ ਮਨਾਇਆ ਗਿਆ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਹੋਲਾ ਮਹੱਲਾ ਪੁਰਬ ਪੂਰਨ ਸਰਧਾ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ : 05 ਮਾਰਚ – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸਿੱਖ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲਾ-ਮਹੱਲੇ ਦਾ ਤਿਉਹਾਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਮਨਾਇਆ ਜਾਂਦਾ ਹੋਲਾ ਮਹੱਲਾ ਇਸ ਵਾਰ ਵੀ ਪੂਰੀ ਸਿੱਖੀ ਸ਼ਾਨੋਸ਼ੌਕਤ ਨਾਲ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਹੋਏ ਗੁਰਮਤੇ ਅਨੁਸਾਰ ਮਨਾਇਆ ਗਿਆ।

ਰਾਗੀਆਂ, ਢਾਡੀਆਂ, ਕਵੀਸ਼ਰਾ ਅਤੇ ਅੰਮ੍ਰਿਤਸਰ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਦੇ ਸ਼ਬਦੀ ਜਥਿਆ ਨੇ ਗੁਰਮਤਿ ਦੀਵਾਨ ਵਿੱਚ ਕਥਾ ਵਿਖਿਆਨ, ਕੀਰਤਨ, ਢਾਡੀ ਜਥੇ ਨੇ ਗੁਰਇਤਿਹਾਸ ਅਤੇ ਗੁਰੂਸ਼ਬਦ ਨਾਲ ਸੰਗਤਾਂ ਨਾਲ ਸਾਂਝ ਕੀਤੀ। ਸ੍ਰੀ ਗੁਰੂ ਸਿੰਘ ਸਭਾ ਰਜਿਸਟਰਡ ਸ੍ਰੀ ਅੰਮ੍ਰਿਤਸਰ ਵੱਲੋਂ ਇਸ ਸਮੇਂ ਨਗਰ ਕੀਰਤਨ ਪੰਜ ਪਿਆਰਿਆਂ, ਨਿਸ਼ਾਚੀਆਂ ਦੀ ਅਗਵਾਈ ਵਿੱਚ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੁੱਜਾ। ਨਗਰ ਕੀਰਤਨ ਨਾਲ ਸਿੰਘ ਸਭਾ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਗੋਗੋਆਣੀ, ਹਰਮਨਜੀਤ ਸਿੰਘ ਜਨਰਲ ਸਕੱਤਰ, ਗੁਰਬਖਸ਼ ਸਿੰਘ ਬੇਦੀ, ਸੁਖਵਿੰਦਰ ਸਿੰਘ ਸਕੱਤਰ, ਸਰਬਜੋਤ ਸਿੰਘ ਮੀਤ ਪ੍ਰਧਾਨ, ਰਵਿੰਦਰਜੀਤ ਸਿੰਘ ਪ੍ਰਚਾਰ ਸਕੱਤਰ, ਅਰਵਿੰਦਰ ਸਿੰਘ ਭਾਟੀਆ, ਹਰਜੀਤ ਸਿੰਘ, ਜਸਬੀਰ ਸਿੰਘ ਸੇਠੀ,

ਪ੍ਰਭਜੋਤ ਸਿੰਘ ਸੇਠੀ, ਹਰਦੀਪ ਸਿੰਘ ਸੇਠੀ, ਅੰਮ੍ਰਿਤਪਾਲ ਸਿੰਘ ਆਹਲੂਵਾਲੀਆ, ਗੋਪਾਲ ਸਿੰਘ, ਹਰਭਜਨ ਸਿੰਘ, ਅਮਰਦੀਪ ਸਿੰਘ ਆਦਿ ਨੂੰ ਬੁੱਢਾ ਦਲ ਵੱਲੋਂ ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ, ਰਵਿੰਦਰ ਸਿੰਘ ਬੁੰਗਈ ਹਜ਼ੂਰ ਸਾਹਿਬ, ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਗਗਨਦੀਪ ਸਿੰਘ ਨੇ ਨਿੱਘਾ ਸੁਆਗਤ ਕੀਤਾ ਅਤੇ ਪੰਜ ਪਿਆਰਿਆ, ਨਿਸ਼ਾਨਚੀਆਂ, ਨਗਾਰਚੀਆ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ। ਵੱਖ-ਵੱਖ ਗੱਤਕਾ ਟੀਮਾ ਨੇ ਸ਼ਸਤਰ ਕਲਾ ਦੇ ਜੌਹਰ ਵਿਖਾਏ।

Scroll to Top