Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 4:55 am

+91 90915 01313 , +91 90916 01313

punjabbanni@gmail.com
punjabbani@yahoo.com

 ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਲਾਨਾ ਇਨਾਮ-ਵੰਡ ਸਮਾਰੋਹ ਆਯੋਜਿਤ

 ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਲਾਨਾ ਇਨਾਮ-ਵੰਡ ਸਮਾਰੋਹ ਆਯੋਜਿਤ

ਪਟਿਆਲਾ: 6 ਮਾਰਚ, 2026 – ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ,ਪਟਿਆਲਾ ਵੱਲੋਂ ਅੱਜ ਅਕਾਦਮਿਕ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਪਰਮਜੀਤ ਸਿੰਘ ਆਈ.ਏ.ਐਸ, ਕਮਿਸ਼ਨਰ, ਨਗਰ ਨਿਗਮ ਪਟਿਆਲਾ ਨੇ ਕੀਤੀ।ਇਸ ਮੌਕੇ ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ. ਤਰੁਣ ਕੁਮਾਰ ਮੋਦੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਇਸ ਸਲਾਨਾ ਇਨਾਮ-ਵੰਡ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਡਾ: ਰੀਤੂ ਲਹਿਲ, ਡੀਨ ਰਿਸਰਚ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਸਨ। ਸਲਾਨਾ ਸਮਾਗਮ ਦੀ ਸ਼ੁਰੂਆਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ ਪ੍ਰੋ: ਸੁਰਿੰਦਰ ਲਾਲ ਨੇ ਵੀ ਸ਼ਿਰਕਤ ਕੀਤੀ।
ਕਾਲਜ ਪ੍ਰਿੰਸੀਪਲ ਡਾ.ਨੀਰਜ ਗੋਇਲ ਨੇ ਮੁੱਖ ਮਹਿਮਾਨ,ਵਿਸ਼ੇਸ਼ ਮਹਿਮਾਨ ਅਤੇ ਬਾਕੀ ਸ਼ਖਸ਼ੀਅਤਾਂ ਦਾ ਕਾਲਜ ਪਹੁੰਚਣ ਤੇ ਸਵਾਗਤ ਕੀਤਾ ਅਤੇ ਇਨਾਮ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।ਉਹਨਾਂ ਨੇ ਸੈਸ਼ਨ 2025-26 ਲਈ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ, ਜੋ ਕਾਲਜ ਦੀਆਂ ਅਕਾਦਮਿਕ ਅਤੇ ਹੋਰ ਸ਼ਾਨਦਾਰ ਪ੍ਰਾਪਤੀਆਂ ਦਾ ਲੇਖਾ-ਜੌਖਾ ਸੀ। ਉਨ੍ਹਾਂ ਕਿਹਾ ਕਿ ਆਲਮੀ ਪੱਧਰ ਤੇ ਗਿਆਨ-ਵਿਗਿਆਨ ਦੇ ਨਵੇਂ ਸ੍ਰੋਤਾਂ ਅਤੇ ਤਕਨੀਕੀ ਜਾਣਕਾਰੀ ਨਾਲ ਲੈੱਸ ਨਵੇਂ ਆਧੁਨਿਕ ਸਮਾਜਾਂ ਦੇ ਮੌਜੂਦਾ ਦੌਰ ਵਿੱਚ ਮੋਦੀ ਕਾਲਜ ਨੈਤਿਕ ਕਦਰਾਂ-ਕੀਮਤਾਂ ‘ਤੇ ਆਧਾਰਿਤ, ਸਾਰੇ ਸਮਾਜਿਕ ਵਰਗਾਂ ਲਈ ਬਿਨਾਂ ਭੇਦ=ਭਾਵ ਤੋਂ ਮਿਆਰੀ ਸਿੱਖਿਆ ਪ੍ਰਦਾਨ ਕਰਾਉਣ ਲਈ ਵਚਨਬੱਧ ਹੈ।
ਸ਼ੀ ਪਰਮਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੋਦੀ ਕਾਲਜ ਵਿਖੇ ਸੰਬੋਧਨ ਕਰਨਾ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਵੇਂ ਮੋਦੀ ਕਾਲਜ ਨੇ ਲਗਾਤਾਰ ਸਾਲਾਂ ਤੋਂ ਮਿਆਰੀ ਸਿੱਖਿਆ ਦੇ ਮਾਪਦੰਡਾਂ ਨੂੰ ਕਾਇਮ ਰੱਖਿਆ ਹੈ ਅਤੇ ਉੱਤਰੀ ਭਾਰਤ ਵਿੱਚ ਸਿੱਖਿਆ ਦੇ ਪ੍ਰਸਿੱਧ ਕੇਂਦਰ ਵਜੋਂ ਆਪਣੀ ਸਥਿਤੀ ਬਣਾਈ ਰੱਖੀ ਹੈ। ਉਨ੍ਹਾਂ ਕਿਹਾ ਕਿ ਮੋਦੀ ਕਾਲਜ ਦੇ ਵਿਦਿਆਰਥੀ ਅੱਜ ਵੱਖ-ਵੱਖ ਉੱਚ-ਪੱਧਰੀ ਭਾਰਤੀ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਵਿੱਚ ਡਾਕਟਰਾਂ, ਪ੍ਰਸ਼ਾਸਕਾਂ, ਇੰਜੀਨੀਅਰਾਂ, ਫੌਜੀ ਅਧਿਕਾਰੀਆਂ, ਉਦਯੋਗਪਤੀਆਂ ਅਤੇ ਨੇਤਾਵਾਂ ਵਜੋਂ ਸੇਵਾਵਾਂ ਨਿਭਾ ਰਹੇ ਹਨ।
Scroll to Top