Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 4:55 am

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥਣ ਸਿਮਰਨਦੀਪ ਕੌਰ ਨੇ ਸਿਵਲ ਸਰਵਿਸਿਜ਼ ਪ੍ਰੀਖਿਆ ਵਿੱਚੋਂ ਦੇਸ਼ ਭਰ ਵਿੱਚੋਂ 15ਵਾਂ ਰੈਂਕ ਕੀਤਾ ਹਾਸਲ

ਵਿਦਿਆਰਥਣ ਸਿਮਰਨਦੀਪ ਕੌਰ ਨੇ ਸਿਵਲ ਸਰਵਿਸਿਜ਼ ਪ੍ਰੀਖਿਆ ਵਿੱਚੋਂ ਦੇਸ਼ ਭਰ ਵਿੱਚੋਂ 15ਵਾਂ ਰੈਂਕ ਕੀਤਾ ਹਾਸਲ

ਪਟਿਆਲਾ, 6 ਮਾਰਚ : ਪਟਿਆਲਾ ਦੇ ਵੱਕਾਰੀ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਪਟਿਆਲਾ ਦੀ ਇੱਕ ਹੋਣਹਾਰ ਵਿਦਿਆਰਥਣ ਨੇ ਸਿਵਲ ਸਰਵਿਸਿਜ਼ ਪ੍ਰੀਖਿਆ ਵਿੱਚ ਵੱਡੀ ਮੱਲ ਮਾਰਦਿਆਂ ਸੰਸਥਾ ਅਤੇ ਪੂਰੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਪੋਸਟ ਗ੍ਰੈਜੂਏਟ ਪੋਲੀਟੀਕਲ ਸਾਇੰਸ ਵਿਭਾਗ ਦੀ ਵਿਦਿਆਰਥਣ ਸਿਮਰਨਦੀਪ ਕੌਰ ਨੇ ਯੂ.ਪੀ.ਐਸ.ਸੀ. ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਦੇਸ਼ ਭਰ ਵਿੱਚੋਂ 15ਵਾਂ ਰੈਂਕ ਹਾਸਲ ਕਰਕੇ ਇੱਕ ਮਿਸਾਲੀ ਕਾਮਯਾਬੀ ਦਰਜ ਕੀਤੀ ਹੈ। ਇਸ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਕਾਲਜ ਕੈਂਪਸ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਇਸ ਇਤਿਹਾਸਕ ਮੌਕੇ ‘ਤੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਲਜ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਿਮਰਨਦੀਪ ਕੌਰ ਦੀ ਇਸ ਸਫਲਤਾ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਮਨ ਵਿੱਚ ਦ੍ਰਿੜ ਇਰਾਦਾ ਅਤੇ ਮਿਹਨਤ ਦਾ ਜਜ਼ਬਾ ਹੋਵੇ ਤਾਂ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਪ੍ਰਿੰਸੀਪਲ ਉੱਭਾ ਨੇ ਵਿਦਿਆਰਥਣ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਉਸ ਨੂੰ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਦੱਸਿਆ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ ਨੇ ਵੀ ਵਿਸ਼ੇਸ਼ ਤੌਰ ‘ਤੇ ਵਿਦਿਆਰਥਣ ਅਤੇ ਉਸ ਦੇ ਪਰਿਵਾਰ ਨੂੰ ਮੁਬਾਰਕਬਾਦ ਭੇਜੀ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਨਾਲ ਜੁੜੇ ਨੌਜਵਾਨਾਂ ਦਾ ਇਸ ਉੱਚ ਪੱਧਰੀ ਸੇਵਾ ਵਿੱਚ ਚੁਣਿਆ ਜਾਣਾ ਸਿੱਖ ਸੰਸਥਾਵਾਂ ਦੀ ਉੱਚੀ ਵਿੱਦਿਅਕ ਗੁਣਵੱਤਾ ਦਾ ਪ੍ਰਮਾਣ ਹੈ।

ਰਾਜਨੀਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਨੇ ਦੱਸਿਆ ਕਿ ਸਿਮਰਨਦੀਪ ਕੌਰ ਸ਼ੁਰੂ ਤੋਂ ਹੀ ਬਹੁਤ ਮਿਹਨਤੀ ਅਤੇ ਹੋਣਹਾਰ ਵਿਦਿਆਰਥਣ ਰਹੀ ਹੈ। ਉਸ ਨੇ ਆਪਣੀ ਗ੍ਰੈਜੂਏਸ਼ਨ ਅਤੇ ਪੋਲੀਟੀਕਲ ਸਾਇੰਸ ਵਿੱਚ ਪੋਸਟ ਗ੍ਰੈਜੂਏਸ਼ਨ ਦੀ ਪੜ੍ਹਾਈ ਖ਼ਾਲਸਾ ਕਾਲਜ ਪਟਿਆਲਾ ਤੋਂ ਹੀ ਮੁਕੰਮਲ ਕੀਤੀ ਹੈ। ਵਿਭਾਗ ਦੇ ਸਟਾਫ਼ ਅਨੁਸਾਰ ਸਿਮਰਨਦੀਪ ਦੀ ਪੜ੍ਹਾਈ ਪ੍ਰਤੀ ਲਗਨ ਨੇ ਅੱਜ ਉਸ ਨੂੰ ਦੇਸ਼ ਦੀ ਸਰਵਉੱਚ ਸੇਵਾ ਵਿੱਚ ਪਹੁੰਚਾਇਆ ਹੈ। ਇਸ ਪ੍ਰਾਪਤੀ ਨਾਲ ਜਿੱਥੇ ਕਾਲਜ ਦੇ ਮੌਜੂਦਾ ਵਿਦਿਆਰਥੀਆਂ ਦਾ ਮਨੋਬਲ ਵਧਿਆ ਹੈ, ਉੱਥੇ ਹੀ ਪੂਰੇ ਸ਼ਹਿਰ ਵਿੱਚ ਇਸ ਦੀ ਚਰਚਾ ਹੋ ਰਹੀ ਹੈ।

Scroll to Top