ਚੰਡੀਗੜ੍ਹ, 8 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਵਾਰ ਦਾ ਬਜਟ ਹਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ ਅਤੇ ਇਹ ਸੂਬੇ ਦੇ ਲੋਕਾਂ ਲਈ ਲਾਭਦਾਇਕ ਸਾਬਤ ਹੋਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਰਕਾਰ ਦੀ ਨੀਤੀ ਅਤੇ ਇਮਾਨਦਾਰੀ ਦੇ ਕਾਰਨ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ ’ਤੇ ਤਬਦੀਲੀਆਂ ਨਜ਼ਰ ਆ ਰਹੀਆਂ ਹਨ। ਸੂਬੇ ਵਿੱਚ ਨਵੇਂ ਸਕੂਲ, ਹਸਪਤਾਲ, ਸੜਕਾਂ ਅਤੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਔਰਤਾਂ ਨੂੰ ਮਹੀਨਾਵਾਰ 1000 ਰੁਪਏ ਦੀ ਆਰਥਿਕ ਸਹਾਇਤਾ ਦੇਣ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 13 ਅਪਰੈਲ ਨੂੰ ਵਿਸਾਖੀ ਦੇ ਮੌਕੇ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਬਾਅਦ ਯੋਗ ਮਹਿਲਾਵਾਂ ਨੂੰ ਇਹ ਰਕਮ ਦੇਣ ਦੀ ਪ੍ਰਕਿਰਿਆ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਬਿਜਲੀ ਸਪਲਾਈ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਲਗਾਤਾਰ ਬਿਜਲੀ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ।