Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:43 am

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਦੀ ਸਫਾਈ ਲਈ "ਸਵੀਪਿੰਗ ਮਸ਼ੀਨਾਂ" ਦੀ ਕਰਵਾਈ ਸ਼ੁਰੂਆਤ

ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਦੀ ਸਫਾਈ ਲਈ "ਸਵੀਪਿੰਗ ਮਸ਼ੀਨਾਂ" ਦੀ ਕਰਵਾਈ ਸ਼ੁਰੂਆਤ

ਪਟਿਆਲਾ, 9 ਮਾਰਚ : ਸ਼ਾਹੀ ਸ਼ਹਿਰ ਪਟਿਆਲਾ ਨੂੰ ਦੇਸ਼ ਦੇ ਸਭ ਤੋਂ ਸਾਫ਼-ਸੁਥਰੇ ਸ਼ਹਿਰਾਂ ਦੀ ਸੂਚੀ ਵਿੱਚ ਮੋਹਰੀ ਸਥਾਨ ਦਿਵਾਉਣ ਲਈ ਨਗਰ ਨਿਗਮ ਵੱਲੋਂ ਇੱਕ ਵੱਡੀ ਮੁਹਿੰਮ ਵਿੱਢੀ ਗਈ ਹੈ। ਇਸੇ ਕੜੀ ਤਹਿਤ ਅੱਜ ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਸ੍ਰ. ਪਰਮਜੀਤ ਸਿੰਘ ਵੱਲੋਂ ਸ਼ਹਿਰ ਦੀ ਸਫਾਈ ਲਈ ਵਿਸ਼ੇਸ਼ “ਸਵੀਪਿੰਗ ਮਸ਼ੀਨਾਂ” ਨੂੰ ਕੰਮ ਸ਼ੁਰੂ ਕਰਵਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਮੇਅਰ ਅਤੇ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਾਸੀਆਂ ਨੂੰ ਕੂੜਾ ਮੁਕਤ ਅਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਸਭ ਤੋਂ ਵੱਡੀ ਪਹਿਲ ਹੈ।

ਇਸ ਮੌਕੇ ਉਨ੍ਹਾਂ ਨਗਰ ਨਿਗਮ ਤੋਂ ਡਾ.ਨਵਿੰਦਰ ਸਿਹਤ ਅਫਸਰ, ਚੀਫ਼ ਸੈਂਟਰੀ ਅਫ਼ਸਰ ਨਵਦੀਪ ਸ਼ਰਮਾ, ਐਸ ਡੀ ਓ ਮਨੀਸ਼, ਮੋਹਿਤ ਜਿੰਦਲ, ਰਾਜੇਸ਼ ਮੱਟੂ, ਹਰਵਿੰਦਰ ਸਿੰਘ, ਜਗਤਾਰ ਸਿੰਘ, ਇੰਦਰਜੀਤ ਸਿੰਘ, ਰਿਸ਼ਬ ਗੁਪਤਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ.

ਉਨ੍ਹਾਂ ਦੱਸਿਆ ਕਿ ਸਫਾਈ ਮੁਹਿੰਮ ਦੇ ਪਹਿਲੇ ਫੇਸ ਦੀ ਸ਼ੁਰੂਆਤ ਸ਼ਹਿਰ ਦੇ ਪ੍ਰਮੁੱਖ ਇਲਾਕਿਆਂ ਤ੍ਰਿਪੜੀ, ਬਾਰਾਦਰੀ ਅਤੇ ਮਾਡਲ ਟਾਊਨ ਤੋਂ ਕੀਤੀ ਗਈ ਹੈ। ਇਨ੍ਹਾਂ ਇਲਾਕਿਆਂ ਵਿੱਚ ਮਸ਼ੀਨਾਂ ਰਾਹੀਂ ਸੜਕਾਂ ਦੀ ਸਫਾਈ ਦਾ ਕੰਮ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਮੇਅਰ ਅਨੁਸਾਰ, ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਸ਼ਹਿਰ ਦੇ ਅੰਦਰੂਨੀ ਅਤੇ ਭੀੜ-ਭੜੱਕੇ ਵਾਲੇ ਹਿੱਸਿਆਂ ਵਿੱਚ ਵੀ ਹੁਣ ਬਹੁਤ ਬਿਹਤਰ ਤਰੀਕੇ ਨਾਲ ਸਫਾਈ ਹੋ ਸਕੇਗੀ, ਜਿੱਥੇ ਪਹਿਲਾਂ ਮੈਨੂਅਲ ਸਫਾਈ ਕਰਨਾ ਚੁਣੌਤੀਪੂਰਨ ਹੁੰਦਾ ਸੀ।
ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਸਫਾਈ ਮੁਹਿੰਮ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਖੁਦ ਨਗਰ ਨਿਗਮ ਦੀ ਟੀਮ ਡਿਜੀਟਲ ਤਰੀਕੇ ਨਾਲ ਇਸ ਦੀ ਮਨੀਟਰਿੰਗ ਕਰੇਗੀ। ਇਸ ਨਾਲ ਠੇਕੇਦਾਰਾਂ ਦੀ ਮਨਮਾਨੀ ਖ਼ਤਮ ਹੋਵੇਗੀ ਅਤੇ ਕੰਮ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਆਵੇਗਾ।

Scroll to Top