Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:28 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਨੇ ਕੌਮਾਂਤਰੀ ਔਰਤ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਵਾਲੀਆਂ 23 ਔਰਤ ਬੀ.ਐਲ.ਓਜ ਨੂੰ ਸਨਮਾਨਿਆ

ਡਿਪਟੀ ਕਮਿਸ਼ਨਰ ਨੇ ਕੌਮਾਂਤਰੀ ਔਰਤ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਵਾਲੀਆਂ 23 ਔਰਤ ਬੀ.ਐਲ.ਓਜ ਨੂੰ ਸਨਮਾਨਿਆ

ਪਟਿਆਲਾ, 10 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਕੌਮਾਂਤਰੀ ਔਰਤ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੀਆਂ 23 ਬੂਥ ਲੈਵਲ ਅਫ਼ਸਰ (ਬੀ.ਐਲ.ਓਜ) ਨੂੰ ਸਨਮਾਨਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ, ਲੋਕਤੰਤਰ ਦੀਆਂ ਜੜ੍ਹਾਂ ਚੋਣਾਂ ‘ਚ ਤੇ ਚੋਣਾਂ ਦਾ ਕੰਮ ਬਿਹਤਰ ਢੰਗ ਨਾਲ ਕਰਨ ਵਾਲਿਆਂ ਦਾ ਦੇਸ਼ ਦੀ ਬੁਨਿਆਦ ਨੂੰ ਮਜ਼ਬੂਤ ‘ਚ ਯੋਗਦਾਨ ਸ਼ਲਾਘਾਯੋਗ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. ਸਿਮਰਪ੍ਰੀਤ ਕੌਰ ਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ।

ਵਰਜੀਤ ਵਾਲੀਆ ਨੇ ਦੱਸਿਆ ਕਿ ਦੇਸ਼ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਨਿਰਦੇਸ਼ਾਂ ਮੁਤਾਬਕ ਕੌਮਾਂਤਰੀ ਔਰਤ ਦਿਵਸ ਮੌਕੇ ਜ਼ਿਲ੍ਹੇ ਦੇ ਹਰ ਵਿਧਾਨ ਸਭਾ ਹਲਕੇ ਵਿੱਚੋਂ ਚੋਣਾਂ ਦਾ ਕੰਮ ਕਰਨ ਵਾਲੀਆਂ ਤਿੰਨ-ਤਿੰਨ ਬਿਤਹਰ ਔਰਤ ਬੀ.ਐਲ.ਓਜ ਦੀ ਚੋਣ ਸਬੰਧਤ ਐਸ.ਡੀ.ਐਮਜ ਵੱਲੋਂ ਕੀਤੀ ਗਈ, ਜਿਨ੍ਹਾਂ ਨੂੰ ਅੱਜ ਸਨਮਾਨਤ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਸਨਮਾਨਿਤ ਹੋਣ ਵਾਲੀਆਂ ਔਰਤ ਬੀ.ਐਲ.ਓਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਹਿਲਾ ਸ਼ਕਤੀ ਦਾ ਸਾਡੇ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ‘ਚ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦਾ ਕੰਮ ਬਿਹਤਰ ਢੰਗ ਨਾਲ ਕਰਨਾ ਦੇਸ਼ ਦੇ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ ਦਾ ਕੰਮ ਹੈ ਅਤੇ ਇਨ੍ਹਾਂ ਬੀ.ਐਲ.ਓਜ ਨੇ ਸੰਵਿਧਾਨ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਬਾਖੂਬੀ ਢੰਗ ਨਾਲ ਨਿਭਾਉਂਦਿਆਂ ਆਪਣੀ ਡਿਊਟੀ ਬਹੁਤ ਸ਼ਾਨਦਾਰ ਢੰਗ ਨਾਲ ਨਿਭਾਈ ਹੈ।

ਇਸ ਮੌਕੇ ਸਵੀਪ ਇੰਚਾਰਜ ਨਰਿੰਦਰ ਸਿੰਘ ਢੀਂਡਸਾ ਤੇ ਮੋਹਿਤ ਕੌਸ਼ਲ ਸਮੇਤ ਸਨਮਾਨਤ ਹੋਣ ਵਾਲੀਆਂ ਬੀ.ਐਲ.ਓਜ ਅੰਮ੍ਰਿਤਬੀਰ ਕੌਰ, ਬੇਅੰਤ ਕੌਰ, ਆਗਿਆਪਾਲ ਕੌਰ, ਜਸਪ੍ਰੀਤ ਕੌਰ, ਵੰਦਨਾ ਰਾਣੀ, ਗੁਰਪ੍ਰੀਤ ਕੌਰ, ਪਰਵਿੰਦਰ ਕੌਰ, ਮੀਨੂ ਜੈਨ, ਰਾਜਨਜੀਤ ਕੌਰ, ਰਜਨੀ ਕੌਰ, ਅਮਨਦੀਪ ਕੌਰ, ਹਰਬੰਸ ਕੌਰ, ਰਾਜਵੰਤ ਕੌਰ, ਜਸਵਿੰਦਰ ਕੌਰ, ਕੁਸਮ ਲਤਾ, ਕਿਰਨ ਰਾਣੀ, ਨੀਲਮ ਸ਼ਰਮਾ, ਪੂਜਾ ਰਾਣੀ, ਊਸ਼ਾ ਰਾਣੀ, ਸੁਰਿੰਦਰ ਕੌਰ, ਮਨਦੀਪ ਕੌਰ, ਪੁਸ਼ਪਾ ਕੁਮਾਰੀ ਤੇ ਸੰਦੀਪ ਕੌਰ ਵੀ ਮੌਜੂਦ ਸਨ।

Scroll to Top