Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇਤਿਹਾਸਕ ਕਦਮ: ਮਹਿਤਾ

“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇਤਿਹਾਸਕ ਕਦਮ: ਮਹਿਤਾ

ਪਟਿਆਲਾ, 11 ਮਾਰਚ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਔਰਤਾਂ ਦੇ ਸਨਮਾਨ, ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸੁਰੱਖਿਆ ਲਈ ਅਹਿਮ ਤੇ ਇਤਿਹਾਸਕ ਕਦਮ ਚੁੱਕਦਿਆਂ ਸੂਬੇ ਦੀਆਂ ਮਹਿਲਾਵਾਂ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਹੈ।ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਤੇਜਿੰਦਰ ਮਹਿਤਾ ਅਤੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਹਰਪਾਲ ਸਿੰਘ ਵਿਰਕ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਆਪ ਦੇ ਮਹਿਲਾ ਵਿੰਗ ਦੀ ਜ਼ੋਨ ਇੰਚਾਰਜ ਵੀਰਪਾਲ ਕੌਰ ਚਹਿਲ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਆਰਤੀ ਗੁਪਤਾ ਅਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਮੁਕਤਾ ਗੁਪਤਾ, ਹਲਕਾ ਇੰਚਾਰਜ ਮਨਜੀਤ ਕੌਰ ਤੇ ਰੂਬੀ ਭਾਟੀਆ, ਹਲਕਾ ਕੁਆਰਡੀਨੇਟਰ ਜਤਿੰਦਰ ਕੌਰ ਐਸਕੇ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਨੇ ਔਰਤਾਂ ਦਾ ਉਨ੍ਹਾਂ ਦੇ ਪਰਿਵਾਰਾਂ ਤੇ ਸਮਾਜ ਵਿੱਚ ਸਨਮਾਨ ਵਧਾਇਆ ਹੈ।

ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਸਾਰੇ ਆਗੂਆਂ ਨੇ ਇੱਕੋ ਅਵਾਜ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਮਹਿਲਾਵਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਤਰੱਕੀ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰੇਗੀ ਸਗੋਂ ਪਰਿਵਾਰ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਬਣਾਏਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ ਅਤੇ ਇਹ ਯੋਜਨਾ ਵੀ ਚੋਣਾਂ ਦੌਰਾਨ ਦਿੱਤੀ ਗਈ ਇੱਕ ਮਹੱਤਵਪੂਰਨ ਗਰੰਟੀ ਨੂੰ ਪੂਰਾ ਕਰਨ ਵੱਲ ਵੱਡਾ ਕਦਮ ਹੈ।

Scroll to Top