Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:33 am

+91 90915 01313 , +91 90916 01313

punjabbanni@gmail.com
punjabbani@yahoo.com

 ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਕਰਵਾਉਣੀ ਸ਼ਲਾਘਾਯੋਗ : ਡਾ ਅਨਹਦ ਗਿੱਲ

 ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਕਰਵਾਉਣੀ ਸ਼ਲਾਘਾਯੋਗ : ਡਾ ਅਨਹਦ ਗਿੱਲ

ਪਟਿਆਲਾ 11 ਮਾਰਚ : ਯੂਥ ਸਰਵਿਸ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਪਟਿਆਲਾ ਦੇ ਸਹਿਯੋਗ ਨਾਲ ਸਟੇਟ ਕਾਲਜ ਆਫ ਐਜੂਕੇਸ਼ਨ  ਵਿਖੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਕਰਵਾਈ ਗਈ ਜਿਸ ਵਿੱਚ ਵੱਖ ਵੱਖ ਕਾਲਜਾਂ ਦੇ ਐਨ ਐਸ ਐਸ ਅਤੇ ਰੈਡ ਰਿਬਨ ਕਲੱਬਾਂ ਦੇ ਵਲੰਟੀਅਰਜ਼ ਨੇ ਸ਼ਿਰਕਤ ਕੀਤੀ।ਜਿਸ ਵਿਚ ਮੁੱਖ ਮਹਿਮਾਨ ਡਾ ਅਨਹਦ ਗਿੱਲ ਕੋਆਰਡੀਨੇਟਰ ਐਨ ਐਸ ਐਸ ਵਿਭਾਗ ਪੰਜਾਬੀ ਯੂਨੀਵਰਸਿਟੀ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਸ਼ਿਰਕਤ ਕੀਤੀ।

ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰੋਫੈਸਰ ਡਾ ਵਨੀਤਾ ਰਾਣੀ ਪ੍ਰਿੰਸੀਪਲ ਸਟੇਟ ਕਾਲਜ ਆਫ ਐਜੂਕੇਸ਼ਨ ਨੇ ਕੀਤੀ। ਇਸ ਮੌਕੇ ਡਾ ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ ਯੂਥ ਸਰਵਿਸ ਵਿਭਾਗ ਪਟਿਆਲਾ ਨੇ ਸਾਰੇ ਆਏਂ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ।ਵਿਸ਼ੇਸ਼ ਤੌਰ ਪ੍ਰੋਗਰਾਮ ਦੇ ਮੁੱਖ ਬੁਲਾਰੇ ਡਾ ਰੋਹਿਤ ਗਰਗ ਪ੍ਰੋਫੈਸਰ ਅਤੇ ਮੁੱਖੀ ਨਸ਼ਾ ਛੁਡਾਊ ਕੇਂਦਰ ਰਾਜਿੰਦਰਾ ਹਸਪਤਾਲ, ਯਾਦਵਿੰਦਰ ਸਿੰਘ ਵਿਰਕ ਕੋਆਰਡੀਨੇਟਰ ਪ੍ਰੋਜੈਕਟ ਦਿਸ਼ਾ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਤੋਂ ਇਲਾਵਾ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਐਸ ਆਈ ਪ੍ਰਦੀਪ ਕੁਮਾਰ ਇੰਚਾਰਜ ਸਾਂਝ ਕੇਂਦਰ ਸਿਟੀ 1, ਡਾ ਚਾਰੂ ਗੋਤਮ ਫਿਓਜੋਥੈਰਪਰ,ਕੋਸਲਰ ਅਮਰਜੀਤ ਕੌਰ,ਕੋਸਲਰ ਜਸਪ੍ਰੀਤ ਸਿੰਘ ਪੰਜਾਬ ਰੈਡ ਕਰਾਸ ਨਸ਼ਾ ਛੁਡਾਊ ਕੇਂਦਰ, ਪੋਸਟਰ ਮੇਕਿੰਗ ,ਚਾਰਟ ਮੁਕਾਬਲੇ ਦੇ ਜੱਜ ਪ੍ਰੋਫੈਸਰ ਨਵਨੀਤ ਕੌਰ ਜੇਜੀ, ਲੈਕਚਰਾਰ ਗੁਰਸ਼ਰਨਦੀਪ ਸਿੰਘ ਬਰਾੜ ਨੇ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਡਾ ਰੋਹਿਤ ਗਰਗ, ਯਾਦਵਿੰਦਰ ਵਿਰਕ, ਡਾ ਅਨਹਦ ਗਿੱਲ, ਨਵਜੋਤ ਧਾਲੀਵਾਲ, ਡਾਕਟਰ ਮਲਕੀਤ ਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੰਬਾਕੂ ਦੇ ਸੇਵਨ ਕਰਨ ਨਾਲ ਭਾਰਤ ਦੇ ਵੱਖ ਵੱਖ ਸ਼ਹਿਰਾਂ ਵਿਚ ਹਰ ਰੋਜ਼ 14000 ਹਜ਼ਾਰਾਂ ਮੌਤਾ  ਹੁੰਦੀਆਂ ਹਨ , ਅਤੇ ਤੰਬਾਕੂ ਦੇ ਸੇਵਨ ਕਰਨ ਨਾਲ ਫੇਫੜਿਆਂ ਦਾ ਕੈਂਸਰ,ਮੂੰਹ ਦੇ ਕੈਂਸਰ ਵਿਚ ਬਹੁਤ ਭਾਰੀ ਵਾਧਾ ਹੋ ਰਿਹਾ ਹੈ ,ਜਿਸ ਕਾਰਨ ਤਾਬਕੂ ਦਾ ਸੇਵਨ ਕਰਨ ਵਾਲਾ ਵਿਅਕਤੀ ਕੈਂਸਰ ਕਾਰਨ ਮੌਤ ਦੇ ਮੂੰਹ ਵਿਚ ਚੱਲਾ ਜਾਂਦਾ ਹੈ।ਉਹਨਾਂ ਇਸ ਮੌਕੇ ਨੋਜਵਾਨ ਲੜਕੀਆਂ ਅਤੇ ਨੋਜਵਾਨਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆ ਕਿਹਾ ਕਿ ਉਹੋ ਨਸ਼ਿਆਂ ਵਿਰੁੱਧ ਲਾਮਬੰਦ ਹੋ ਕੇ ਪਬਲਿਕ ਨੂੰ ਜਾਗਰੂਕ ਕਰਨ।ਉਹਨਾਂ ਨੇ ਕਿਹਾ ਐਨ ਐਸ ਐਸ ਦੇ ਵਲੰਟੀਅਰਜ਼ ਵੱਲੋਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆ ਅਤੇ ਪਿੰਡਾਂ , ਸ਼ਹਿਰਾਂ ਵਿੱਚ ਜਾਂ ਕੇ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ  ਸ਼ਲਾਘਾਯੋਗ ਉਪਰਾਲਾ ਹੈ।

Scroll to Top