ਚੰਡੀਗੜ੍ਹ, 18 ਮਾਰਚ : ਗੈਗਸਟਰ ਗੋਲਡੀ ਬਰਾੜ ਵਲੋ ਅੱਜ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਗਿੱਪੀ ਦੇ ਪ੍ਰਸ਼ੰਸ਼ਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਜਾਣਕਾਰੀ ਦੇ ਅਨੁਸਾਰ ਗੈਂਗਸਟਰ ਵੱਲੋਂ ਫੋਨ ਕਰਕੇ ਕਿਹਾ ਗਿਆ ਕਿ ਉਸਦੇ ਸੁਨੇਹਿਆਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਕ ਕਥਿਤ ਆਡੀਓ ਵਿੱਚ ਧਮਕੀ ਦੇਣ ਵਾਲਾ ਇਹ ਵੀ ਕਹਿੰਦਾ ਸੁਣਾਈ ਦੇ ਰਿਹਾ ਹੈ ਕਿ “ਮੈਸੇਜ ਤਾਂ ਅਣਡਿੱਠੇ ਕੀਤੇ ਜਾ ਸਕਦੇ ਹਨ, ਪਰ ਗੋਲੀਆਂ ਨਹੀਂ।” ਇਸ ਦੌਰਾਨ ਮੋਹਾਲੀ ਸਥਿਤ ਘਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਵੀ ਕੀਤੀ ਗਈ ਹੈ।
ਇਸ ਮਾਮਲੇ ‘ਤੇ ਸਿਆਸੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ, ਜਿਸਨੂੰ ਲੈ ਕੇ ਵੱਖ ਵੱਖ ਸਿਆਸੀ ਨੇਤਾਵਾਂ ਨੇ ਇਸਦੀ ਨਿੰਦਾ ਕੀਤੀ ਹੈ। ਉਨ੍ਹਾਂ ਗਿਪੀ ਦੀ ਸੁਰੱਖਿਆ ਵਾਪਸ ਲੈਣ ਤੇ ਵੀ ਚਿੰਤਾ ਜਾਹਿਰ ਕੀਤੀ।