ਅੰਮ੍ਰਿਤਸਰ , 18 ਮਾਰਚ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ, ਭਾਈ ਤਾਰਾ ਸਿੰਘ ਵਾਂ ਦੇ 300 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ 203ਵੀਂ ਸਲਾਨਾ ਬਰਸੀ ਸਮਾਗਮ ਨੂੰ ਸਮਰਪਿਤ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਦੇ ਬੀਬੀਆਂ ਦੇ ਜਥਿਆਂ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਜਾਪ ਤੇ ਸ਼ਬਦ ਕੀਰਤਨ ਸਮੂਹਿਕ ਤੌਰ ਤੇ ਕੀਤੇ ਗਏ। ਇਸ ਸਮੇਂ ਗਿ. ਸਤਵੰਤ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਅਰਦਾਸ ਕੀਤੀ ਅਤੇ ਕਥਾ ਸੰਗਤ ਨੂੰ ਸਰਵਨ ਕਰਵਾ ਕੇ ਗੁਰ ਇਤਿਹਾਸ ਬਾਰੇ ਚਾਨਣਾ ਪੁਆਇਆ।
ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਦਸਿਆ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਪ੍ਰੇਰਨਾ ਸਕਦਾ ਅੱਜ ਅਸੀ ਆਪਣੇ ਗੁਰੂਆਂ, ਮਹਾਪੁਰਸ਼ਾਂ ਦੇ ਸ਼ਹੀਦੀ ਦਿਹਾੜੇ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਮਨਾ ਰਹੇ ਹਾਂ।