Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:01 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਟਰਪਤੀ ਮੁਰਮੂ ਨੇ ਮਥੁਰਾ ਵਿੱਚ ਸੰਤ ਪ੍ਰੇਮਾਨੰਦ ਨਾਲ ਕੀਤੀ ਅਧਿਆਤਮਿਕ ਗੱਲਬਾਤ

ਰਾਸ਼ਟਰਪਤੀ ਮੁਰਮੂ ਨੇ ਮਥੁਰਾ ਵਿੱਚ ਸੰਤ ਪ੍ਰੇਮਾਨੰਦ ਨਾਲ ਕੀਤੀ ਅਧਿਆਤਮਿਕ ਗੱਲਬਾਤ

ਮਥੁਰਾ, 20 ਮਾਰਚ 2026 : ਭਾਰਤ ਦੀ ਰਾਸ਼ਟਰਪਤੀ ਦਰੋਪਤੀ ਮੁਰਮੂ ਨੇ ਆਪਣੇ ਉੱਤਰ ਪ੍ਰਦੇਸ਼ ਦੌਰੇ ਦੌਰਾਨ ਵ੍ਰਿੰਦਾਵਨ ਪਹੁੰਚ ਕੇ ਪ੍ਰਸਿੱਧ ਸੰਤ ਪ੍ਰੇਮਾਨੰਦ ਮਹਾਰਾਜ ਨਾਲ ਮੁਲਾਕਾਤ ਕੀਤੀ। ਸਵੇਰੇ ਸਵੇਰੇ ਮੀਂਹ ਦੇ ਮਾਹੌਲ ਵਿੱਚ ਉਹ ਆਪਣੇ ਪਰਿਵਾਰ ਸਮੇਤ ਆਸ਼ਰਮ ਪਹੁੰਚੇ, ਜਿੱਥੇ ਉਨ੍ਹਾਂ ਨੇ ਸੰਤ ਨੂੰ ਨਮਨ ਕਰਦਿਆਂ ਆਸ਼ੀਰਵਾਦ ਲਿਆ।

ਲਗਭਗ 25 ਮਿੰਟ ਚੱਲੀ ਇਸ ਮੁਲਾਕਾਤ ਦੌਰਾਨ ਦੋਵਾਂ ਵਿਚਾਲੇ ਅਧਿਆਤਮਿਕ ਵਿਸ਼ਿਆਂ ’ਤੇ ਗੱਲਬਾਤ ਹੋਈ। ਸੰਤ ਪ੍ਰੇਮਾਨੰਦ ਨੇ “ਰਾਧੇ-ਰਾਧੇ” ਕਹਿ ਕੇ ਰਾਸ਼ਟਰਪਤੀ ਦਾ ਸਵਾਗਤ ਕੀਤਾ, ਜਦਕਿ ਆਸ਼ਰਮ ਦੇ ਸੰਤਾਂ ਵੱਲੋਂ ਫੁੱਲਾਂ ਦੇ ਹਾਰ ਅਤੇ ਦੁਪੱਟੇ ਨਾਲ ਉਨ੍ਹਾਂ ਦਾ ਸਤਿਕਾਰ ਕੀਤਾ ਗਿਆ। ਇਸ ਮੌਕੇ ’ਤੇ ਰਾਸ਼ਟਰਪਤੀ ਨੇ ਸੰਤ ਨੂੰ ਜਨਮਦਿਨ ਦੀਆਂ ਵਧਾਈਆਂ ਵੀ ਦਿੱਤੀਆਂ।

ਆਪਣੇ ਦੌਰੇ ਦੌਰਾਨ ਰਾਸ਼ਟਰਪਤੀ ਦਰੋਪਤੀ ਮੁਰਮੂ ਪਹਿਲਾਂ ਅਯੋਧਿਆ ਵਿੱਚ ਭਗਵਾਨ ਰਾਮ ਦੇ ਦਰਸ਼ਨ ਕਰ ਚੁੱਕੀਆਂ ਹਨ ਅਤੇ ਇਸ ਤੋਂ ਬਾਅਦ ਮਥੁਰਾ ਪਹੁੰਚੀਆਂ। ਅਗਲੇ ਕਾਰਜਕ੍ਰਮ ਅਨੁਸਾਰ ਉਹ ਨੀਮ ਕਰੋਲੀ ਬਾਬਾ ਦੇ ਆਸ਼ਰਮ ਦਾ ਵੀ ਦੌਰਾ ਕਰਨਗੀਆਂ।

Scroll to Top