Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:56 pm

+91 90915 01313 , +91 90916 01313

punjabbanni@gmail.com
punjabbani@yahoo.com

ਮਲੇਰਕੋਟਲਾ ‘ਚ ਈਦ ਮੌਕੇ ਮੁੱਖ ਮੰਤਰੀ ਦੀ ਹਾਜ਼ਰੀ, ਮੈਡੀਕਲ ਕਾਲਜ ਦਾ ਕੀਤਾ ਐਲਾਨ

ਮਲੇਰਕੋਟਲਾ ‘ਚ ਈਦ ਮੌਕੇ ਮੁੱਖ ਮੰਤਰੀ ਦੀ ਹਾਜ਼ਰੀ, ਮੈਡੀਕਲ ਕਾਲਜ ਦਾ ਕੀਤਾ ਐਲਾਨ

ਮਲੇਰਕੋਟਲਾ, 21 ਮਾਰਚ 2026 : ਪੰਜਾਬ ਵਿੱਚ ਈਦ ਦੇ ਤਿਉਹਾਰ ਮੌਕੇ ਮਲੇਰਕੋਟਲਾ ਦੀ ਈਦਗਾਹ ‘ਚ ਰੂਹਾਨੀ ਤੇ ਭਾਈਚਾਰੇ ਭਰਿਆ ਮਾਹੌਲ ਵੇਖਣ ਨੂੰ ਮਿਲਿਆ, ਜਿੱਥੇ ਹਜ਼ਾਰਾਂ ਲੋਕਾਂ ਨੇ ਇਕੱਠੇ ਹੋ ਕੇ ਨਮਾਜ਼ ਅਦਾ ਕੀਤੀ।

ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਈਦਗਾਹ ਪਹੁੰਚੇ ਅਤੇ ਨਮਾਜ਼ ਤੋਂ ਬਾਅਦ ਮੁਸਲਿਮ ਭਾਈਚਾਰੇ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਈਦ ਦਾ ਤਿਉਹਾਰ ਸਾਨੂੰ ਪਿਆਰ, ਸਾਂਝ ਅਤੇ ਇਕਤਾ ਦਾ ਸੰਦੇਸ਼ ਦਿੰਦਾ ਹੈ, ਜੋ ਸਮਾਜ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ।

ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਐਲਾਨ ਕੀਤਾ ਕਿ ਮਲੇਰਕੋਟਲਾ ਵਿੱਚ ਜਲਦ ਹੀ ਇੱਕ ਨਵਾਂ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਿਸ ਨਾਲ ਇਲਾਕੇ ਵਿੱਚ ਸਿਹਤ ਸਹੂਲਤਾਂ ਨੂੰ ਵੱਡਾ ਬਲ ਮਿਲੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਿਰ ਵਿੱਚ ਕਈ ਹੋਰ ਵਿਕਾਸ ਪ੍ਰੋਜੈਕਟ ਵੀ ਚੱਲ ਰਹੇ ਹਨ। ਇਸ ਦੌਰਾਨ ਮਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਈਦ ਭਾਈਚਾਰੇ, ਪਿਆਰ ਅਤੇ ਮਾਫ਼ੀ ਦਾ ਪ੍ਰਤੀਕ ਹੈ, ਜਿਸ ‘ਚ ਲੋਕ ਇਕ ਦੂਜੇ ਨੂੰ ਗਲੇ ਮਿਲ ਕੇ ਪੁਰਾਣੀਆਂ ਰੰਜਿਸ਼ਾਂ ਭੁਲਾ ਦਿੰਦੇ ਹਨ।

Scroll to Top