ਨਵੀਂ ਦਿੱਲੀ, 21 ਮਾਰਚ 2026: ਭਾਰਤ ਅਤੇ ਈਰਾਨ ਦਰਮਿਆਨ ਰਾਜਨੀਤਿਕ ਸੰਪਰਕ ਨੂੰ ਮਜ਼ਬੂਤੀ ਮਿਲੀ ਹੈ, ਜਦੋਂ ਦੋਵੇਂ ਦੇਸ਼ਾਂ ਦੇ ਆਗੂਆਂ ਨੇ ਤਾਜ਼ਾ ਤਣਾਅਪੂਰਨ ਹਾਲਾਤਾਂ ‘ਤੇ ਚਰਚਾ ਕੀਤੀ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜੇਸਕੀਅਨ ਨਾਲ ਫ਼ੋਨ ‘ਤੇ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ।
ਗੱਲਬਾਤ ਦੌਰਾਨ ਦੋਵਾਂ ਆਗੂਆਂ ਨੇ ਉਮੀਦ ਜਤਾਈ ਕਿ ਇਹ ਤਿਉਹਾਰਾਂ ਦਾ ਸਮਾਂ ਪੱਛਮੀ ਏਸ਼ੀਆ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲਿਆਵੇਗਾ।
ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਮਹੱਤਵਪੂਰਨ ਢਾਂਚਿਆਂ ‘ਤੇ ਹੋ ਰਹੇ ਹਮਲਿਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਖੇਤਰੀ ਸਥਿਰਤਾ ਲਈ ਖਤਰਾ ਬਣ ਰਹੀਆਂ ਹਨ ਅਤੇ ਵਿਸ਼ਵ ਪੱਧਰ ‘ਤੇ ਸਪਲਾਈ ਪ੍ਰਣਾਲੀਆਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ।
ਉਨ੍ਹਾਂ ਨੇ ਸਮੁੰਦਰੀ ਰਸਤੇ ਖੁੱਲ੍ਹੇ ਅਤੇ ਸੁਰੱਖਿਅਤ ਰੱਖਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ, ਤਾਂ ਜੋ ਵਪਾਰਕ ਗਤੀਵਿਧੀਆਂ ਬਿਨਾਂ ਰੁਕਾਵਟ ਜਾਰੀ ਰਹਿ ਸਕਣ।