Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:58 pm

+91 90915 01313 , +91 90916 01313

punjabbanni@gmail.com
punjabbani@yahoo.com

ਤਕਨੀਕੀ ਸ਼ਬਦਾਵਲੀ ਦੇ ਮਹੱਤਵ ਨੂੰ ਸਮਝਦੇ ਹੋਏ ਗੰਭੀਰਤਾ ਨਾਲ਼ ਕਾਰਜ ਕਰਨ ਦੀ ਹੈ ਅਹਿਮ ਜ਼ਰੂਰਤ

ਤਕਨੀਕੀ ਸ਼ਬਦਾਵਲੀ ਦੇ ਮਹੱਤਵ ਨੂੰ ਸਮਝਦੇ ਹੋਏ ਗੰਭੀਰਤਾ ਨਾਲ਼ ਕਾਰਜ ਕਰਨ ਦੀ ਹੈ ਅਹਿਮ ਜ਼ਰੂਰਤ

ਪਟਿਆਲਾ, 21 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਵਿਗਿਆਨਕ ਅਤੇ ਤਕਨੀਕੀ ਸ਼ਬਦਾਵਲੀ ਆਯੋਗ ਦੇ ਸਹਿਯੋਗ ਨਾਲ ਪੰਜ–ਰੋਜ਼ਾ ਵਰਕਸ਼ਾਪ ਕਰਵਾਈ ਗਈ। ‘ਪੰਜਾਬੀ ਭਾਸ਼ਾ ਵਿਚ ਤਕਨੀਕੀ ਸ਼ਬਦਵਾਲੀਆਂ ਦੀ ਸਿਰਜਣਾ’ ਵਿਸ਼ੇ ‘ਤੇ ਇਹ ਵਿਗਿਆਨਕ ਅਤੇ ਤਕਨੀਕੀ ਵਣਜ ਸ਼ਬਦਾਵਲੀ ਵਰਕਸ਼ਾਪ ਅਰਥ–ਸ਼ਾਸਤਰ ਵਿਭਾਗ ਵਿਖੇ ਸਮਾਪਤ ਹੋ ਗਈ ਹੈ। ਇਸ ਵਰਕਸ਼ਾਪ ਦਾ ਉਦੇਸ਼ ਕਾਮਰਸ ਵਿਸ਼ੇ ਨਾਲ ਸੰਬੰਧਤ ਤਕਨੀਕੀ ਪੰਜਾਬੀ ਸ਼ਬਦਾਵਲੀ ਦਾ ਨਿਰਮਾਣ ਕਰਨਾ ਸੀ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵਿਦਾਇਗੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਭਾਸ਼ਾ, ਖੋਜ ਅਤੇ ਸਾਹਿਤ ਦੇ ਖੇਤਰ ਵਿਚ ਸਮੇਂ ਦੇ ਹਾਣੀ ਬਣਨ ਲਈ ਵਿਗਿਆਨਕ ਅਤੇ ਤਕਨੀਕੀ ਸ਼ਬਦਾਵਲੀ ਦੇ ਮਹੱਤਵ ਨੂੰ ਸਮਝਦੇ ਹੋਏ ਗੰਭੀਰਤਾ ਨਾਲ ਕਾਰਜ ਕਰਨ ਦੀ ਅਹਿਮ ਜ਼ਰੂਰਤ ਹੈ। ਇਸ ਨਾਲ ਮਾਤ–ਭਾਸ਼ਾ ਦਾ ਦਾਇਰਾ ਹੋਰ ਵਸੀਹ ਹੀ ਨਹੀਂ ਹੋਵੇਗਾ ਸਗੋਂ ਇਸ ਦਾ ਅਕਾਦਮਿਕਤਾ ਦੇ ਖੇਤਰ ਨੂੰ ਵੀ ਵਡਮੁੱਲਾ ਲਾਭ ਹੋਵੇਗਾ ਕਿਉਂਕਿ ਵਿਗਿਆਨ ਅਤੇ ਤਕਨੀਕ ਦਾ ਸੁਮੇਲ ਹੀ ਅਸਪੱਸ਼ਟਤਾ, ਗੁੰਝਲਦਾਰ ਪ੍ਰਸਥਿਤੀਆਂ ਅਤੇ ਮਨ ਦੇ ਹਨੇਰੇ ਕੋਨਿਆਂ ਨੂੰ ਤਰਕ ਦੇ ਚਾਨਣ ਨਾਲ ਭਰ ਦਿੰਦਾ ਹੈ ਅਤੇ ਭਵਿਖ ਲਈ ਉਸਾਰੂ ਸੰਭਾਵਨਾਵਾਂ ਪੈਦਾ ਕਰ ਦਿੰਦਾ ਹੈ।
 ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਨੇ ਸਵਾਗਤੀ ਸ਼ਬਦ ਬੋਲਦਿਆਂ ਕਿਹਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਵਿਗਿਆਨਕ ਅਤੇ ਤਕਨੀਕੀ ਸ਼ਬਦਾਵਲੀ ਆਯੋਗ ਦੇ ਸਹਿਯੋਗ ਨਾਲ ਪਹਿਲਾਂ ਤੋਂ ਹੀ ਅਜਿਹੀਆਂ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
 ਵਰਕਸ਼ਾਪ ਕੋਆਰਡੀਨੇਟਰ ਡਾ. ਰਾਜਵਿੰਦਰ ਸਿੰਘ ਨੇ ਵਰਕਸ਼ਾਪ ਦੀ ਰੂਪ–ਰੇਖਾ ਤੇ ਮੰਤਵ ਬਾਰੇ ਬੋਲਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਉਚੇਰੀ ਸਿੱਖਿਆ ਦੇ ਵਿਚ ਮਾਧਿਅਮ ਦੇ ਤੌਰ ਤੇ ਵਰਤਣ ਲਈ ਤਿਆਰ ਕੀਤੀ ਜਾ ਰਹੀ ਸ੍ਰੋਤ ਸਮੱਗਰੀ ਵਖ–ਵਖ ਵਿਸ਼ਿਆਂ ਵਿਚ ਢੁਕਵੀਆਂ ਪੁਸਤਕਾਂ ਨਾ ਉਪਲਬਧ ਹੋਣ ਕਾਰਨ ਪੈਦਾ ਹੁੰਦੀ ਰੁਕਾਵਟ ਨੂੰ ਦੂਰ ਕਰੇਗੀ।
Scroll to Top