Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:38 pm

+91 90915 01313 , +91 90916 01313

punjabbanni@gmail.com
punjabbani@yahoo.com

ਹੋਰਮੁਜ਼ ਜਲਡਮਰੂ ‘ਚ ਨਵਾਂ ਨਿਯਮ: ਈਰਾਨ ਨੇ ਭਾਰਤ ਸਣੇ ਦੋਸਤ ਦੇਸ਼ਾਂ ਦੇ ਜਹਾਜ਼ਾਂ ਲਈ ਰਾਹ ਖੋਲ੍ਹਿਆ

ਹੋਰਮੁਜ਼ ਜਲਡਮਰੂ ‘ਚ ਨਵਾਂ ਨਿਯਮ: ਈਰਾਨ ਨੇ ਭਾਰਤ ਸਣੇ ਦੋਸਤ ਦੇਸ਼ਾਂ ਦੇ ਜਹਾਜ਼ਾਂ ਲਈ ਰਾਹ ਖੋਲ੍ਹਿਆ

ਦੇਸ, 26 ਮਾਰਚ 2026 : ਪੱਛਮੀ ਏਸ਼ੀਆ ਵਿੱਚ ਵਧ ਰਹੀ ਤਣਾਅਪੂਰਨ ਸਥਿਤੀ ਦਰਮਿਆਨ ਅਬਾਸ ਅਰਘਾਚੀ ਨੇ ਇੱਕ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ ਈਰਾਨ ਹੁਣ ਦੋਸਤਾਨਾ ਦੇਸ਼ਾਂ ਦੇ ਜਹਾਜ਼ਾਂ ਨੂੰ ਸਟਰੇਟ ਆਫ ਹਾਰਮੂਜ ਰਾਹੀਂ ਲੰਘਣ ਦੀ ਇਜਾਜ਼ਤ ਦੇਵੇਗਾ। ਹਾਲਾਂਕਿ, ਇਸ ਲਈ ਪਹਿਲਾਂ ਈਰਾਨੀ ਅਧਿਕਾਰੀਆਂ ਨਾਲ ਤਾਲਮੇਲ ਕਰਨਾ ਲਾਜ਼ਮੀ ਹੋਵੇਗਾ।

ਇਸ ਫੈਸਲੇ ਤਹਿਤ ਭਾਰਤ, ਚੀਨ, ਰੂਸ, ਇਰਾਕ ਅਤੇ ਪਾਕਿਸਤਾਨ ਵਰਗੇ ਦੇਸ਼ਾਂ ਨੂੰ ਰਾਹਤ ਮਿਲੀ ਹੈ, ਜਿਨ੍ਹਾਂ ਦੀ ਵਪਾਰਕ ਅਤੇ ਊਰਜਾ ਸਪਲਾਈ ਇਸ ਅਹਿਮ ਸਮੁੰਦਰੀ ਰਸਤੇ ‘ਤੇ ਨਿਰਭਰ ਕਰਦੀ ਹੈ। ਖ਼ਾਸ ਤੌਰ ‘ਤੇ ਭਾਰਤ ਲਈ ਇਹ ਕਦਮ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਦੇਸ਼ ਦਾ ਵੱਡਾ ਹਿੱਸਾ ਤੇਲ ਆਯਾਤ ਇਸੇ ਰਸਤੇ ਰਾਹੀਂ ਹੁੰਦਾ ਹੈ।

ਜੇਕਰ ਇਹ ਜਲ ਮਾਰਗ ਬੰਦ ਰਹਿੰਦਾ, ਤਾਂ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵੱਡਾ ਵਾਧਾ ਹੋ ਸਕਦਾ ਸੀ। ਹਾਲਾਂਕਿ ਪਹਿਲਾਂ ਵੀ ਈਰਾਨ ਨੇ ਗੈਰ-ਵਿਰੋਧੀ ਜਹਾਜ਼ਾਂ ਨੂੰ ਲੰਘਣ ਦੀ ਇਜਾਜ਼ਤ ਦਿੱਤੀ ਸੀ, ਪਰ ਹੁਣ ਨਵੇਂ ਨਿਯਮਾਂ ਦੇ ਤਹਿਤ ਹਰ ਜਹਾਜ਼ ਲਈ ਸੁਰੱਖਿਆ ਅਤੇ ਮਨਜ਼ੂਰੀ ਦੀ ਪ੍ਰਕਿਰਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ।

 

Scroll to Top