ਈਂਧਨ ਦੀ ਕਮੀ ਦੀਆਂ ਅਫਵਾਹਾਂ ਬੇਬੁਨਿਆਦ, ਸਪਲਾਈ ਪੂਰੀ ਤਰ੍ਹਾਂ ਸੁਰੱਖਿਅਤ :ਐਚਪੀਸੀਐਲ

ਨਵੀਂ ਦਿੱਲੀ, 28 ਮਾਰਚ 2026 : ਪੱਛਮੀ ਏਸ਼ੀਆ ਵਿੱਚ ਵਧ ਰਹੀ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਤੇਲ ਸਪਲਾਈ ਨੂੰ ਲੈ ਕੇ ਉੱਠ ਰਹੀਆਂ ਚਿੰਤਾਵਾਂ ਦਰਮਿਆਨ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਹੈ ਕਿ ਭਾਰਤ ਵਿੱਚ ਈਂਧਨ ਦੀ ਕੋਈ ਘਾਟ ਨਹੀਂ ਹੈ ਅਤੇ ਸਪਲਾਈ ਪ੍ਰਣਾਲੀ ਪੂਰੀ ਤਰ੍ਹਾਂ ਮਜ਼ਬੂਤ ਅਤੇ ਸਥਿਰ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਪਨੀ ਵੱਲੋਂ ਦੱਸਿਆ ਗਿਆ ਕਿ ਦੇਸ਼ ਭਰ ਵਿੱਚ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀ ਪ੍ਰਚੁਰ ਮਾਤਰਾ ਉਪਲਬੱਧ ਹੈ ਅਤੇ ਸਾਰੇ ਫਿਊਲ ਸਟੇਸ਼ਨ ਆਮ ਤੌਰ ‘ਤੇ ਚੱਲ ਰਹੇ ਹਨ। ਐਚਪੀਸੀਐਲ ਨੇ ਸਪੱਸ਼ਟ ਕੀਤਾ ਕਿ ਦੇਸ਼ ਦੀਆਂ ਰਿਫਾਇਨਰੀਆਂ ਪੂਰੀ ਸਮਰੱਥਾ ਨਾਲ ਕੰਮ ਕਰ ਰਹੀਆਂ ਹਨ ਅਤੇ ਸਪਲਾਈ ਚੇਨ ਬਿਨਾ ਕਿਸੇ ਰੁਕਾਵਟ ਦੇ ਚੱਲ ਰਹੀ ਹੈ। ਕੰਪਨੀ ਕੋਲ ਲੋੜੀਂਦੇ ਭੰਡਾਰ ਮੌਜੂਦ ਹਨ ਅਤੇ ਭਵਿੱਖ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੂਰੇ ਪ੍ਰਬੰਧ ਕੀਤੇ ਗਏ ਹਨ।

ਕੁੱਝ ਥਾਵਾਂ ‘ਤੇ ਪੈਟਰੋਲ ਪੰਪਾਂ ‘ਤੇ ਨਜ਼ਰ ਆਈ ਭੀੜ ਬਾਰੇ ਕੰਪਨੀ ਨੇ ਕਿਹਾ ਕਿ ਇਹ ਸਿਰਫ਼ ਅਫਵਾਹਾਂ ਅਤੇ ਗਲਤ ਜਾਣਕਾਰੀ ਦਾ ਨਤੀਜਾ ਹੈ। ਉਨਾ ਅਪੀਲ ਕੀਤੀ ਕਿ ਉਹ ਘਬਰਾਉਣ ਤੋਂ ਬਚਣ ਅਤੇ ਸਿਰਫ਼ ਅਧਿਕਾਰਤ ਸਰੋਤਾਂ ਤੋਂ ਮਿਲਣ ਵਾਲੀ ਜਾਣਕਾਰੀ ‘ਤੇ ਹੀ ਭਰੋਸਾ ਕਰਨ। ਇਸ ਲਈ ਸੁਚੇਤ ਰਹਿਣ।

Scroll to Top