Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:41 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਪ੍ਰਾਇਮਰੀ ਸਕੂਲਾਂ ਨੇ ਨਤੀਜੇ ਐਲਾਨੇ : 11 ਵਿਦਿਆਰਥੀਆਂ ਨੇ 500 ਵਿੱਚੋਂ 500 ਅੰਕ ਕੀਤੇ ਹਾਸਲ 

ਸਰਕਾਰੀ ਪ੍ਰਾਇਮਰੀ ਸਕੂਲਾਂ ਨੇ ਨਤੀਜੇ ਐਲਾਨੇ : 11 ਵਿਦਿਆਰਥੀਆਂ ਨੇ 500 ਵਿੱਚੋਂ 500 ਅੰਕ ਕੀਤੇ ਹਾਸਲ 

ਪਟਿਆਲਾ, 28 ਮਾਰਚ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਹਨ। ਜਿਸ ਤਹਿਤ ਪ੍ਰੀ ਪ੍ਰਾਈਮਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਨਤੀਜੇ ਵੀ ਐਲਾਨੇ ਗਏ। ਜ਼ਿਲ੍ਹਾ ਪਟਿਆਲਾ ਦੇ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲੇ ਭਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਨਤੀਜੇ ਮੌਕੇ (ਮੈਗਾ ਪੀਟੀਐਮ) ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।
ਜਿਸ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਭਰਵੀਂ ਸ਼ਮੂਲੀਅਤ ਕਰਦਿਆਂ ਆਪੋ ਆਪਣੇ ਬੱਚਿਆਂ ਦੇ ਨਤੀਜੇ ਪ੍ਰਾਪਤ ਕੀਤੇ। ਇਸ ਦੇ ਨਾਲ ਹੀ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰ. ਪ੍ਰਿਥੀ ਸਿੰਘ ਵੱਲੋਂ ਵੀ ਬਲਾਕ ਅਧੀਨ ਪੈਂਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ ਜਿੱਥੇ ਉਨਾਂ ਨੇ ਮਾਪਿਆਂ ਨਾਲ ਸਿੱਧਾ ਰਾਬਤਾ ਕਰਕੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਚੰਗੇ ਨਤੀਜੇ ਆਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਗੱਲਬਾਤ ਕਰਦੇ ਹੋਏ ਬੀਪੀਈਓ ਪ੍ਰਿਥੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਸ਼ਾਨਦਾਰ ਨਤੀਜੇ ਦੇਖਣ ਨੂੰ ਮਿਲ ਰਹੇ ਹਨ।
ਉਹਨਾਂ ਕਿਹਾ ਕਿ ਸਮੂਹ ਸਕੂਲਾਂ ਦੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਬਲਾਕ ਪਟਿਆਲਾ-2 ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਬਲਾਕ ਵਿਚਲੇ ਵੱਖ-ਵੱਖ ਸਕੂਲਾਂ ਦੇ 11 ਵਿਦਿਆਰਥੀਆਂ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਇਸ ਦੇ ਨਾਲ ਹੀ ਪਿਛਲੇ ਦਿਨੀ ਨਵੋਦਿਆ ਵਿਦਿਆਲਿਆ ਵਿਚ ਦਾਖ਼ਲੇ ਲਈ ਆਯੋਜਿਤ ਹੋਈ ਪ੍ਰੀਖਿਆ ਦੇ ਆਏ ਨਤੀਜਿਆਂ ਵਿੱਚ ਵੀ ਬਲਾਕ ਪਟਿਆਲਾ-2 ਦੇ ਤਿੰਨ ਵਿਦਿਆਰਥੀਆਂ ਨੇ ਕੁਆਲੀਫਾਈ ਕੀਤਾ ਹੈ। ਜਿਨਾਂ ਦਾ ਵਿਸ਼ੇਸ਼ ਸਨਮਾਨ ਜਲਦ ਹੀ ਕੀਤਾ ਜਾਵੇਗਾ।
Scroll to Top