Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:58 am

+91 90915 01313 , +91 90916 01313

punjabbanni@gmail.com
punjabbani@yahoo.com

ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

ਪਟਿਆਲਾ, 2 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪਟਿਆਲਾ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਨਾਲ ਸਬੰਧਤ ਚਾਰ ਦੋਸ਼ੀਆਂ ਨੂੰ 10 ਆਧੁਨਿਕ ਸੈਲਫ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੌਰਭ ਕੁਮਾਰ ਵਾਸੀ ਪਿੰਡ ਜਾਰੰਗ ਦੀਹ , ਮੁਜੱਫਰਪੁਰ (ਬਿਹਾਰ), ਸਾਜਨ ਵਾਸੀ ਸੋਹਾਣਾ( ਐਸਏਐਸ ਨਗਰ), ਅਭਿਸ਼ੇਕ ਉਰਫ਼ ਕਾਕਾ ਵਾਸੀ ਗੁਰਦੀਪ ਕਲੋਨੀ ਅਬਲੋਵਾਲ, ਪਟਿਆਲਾ ਅਤੇ ਇੰਦਰਜੀਤ ਸਿੰਘ ਉਰਫ਼ ਰੋਹਿਤ ਵਾਸੀ ਪੁਰਾਣਾ ਬਿਸ਼ਨ ਨਗਰ,ਪਟਿਆਲਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਿਹਾਰ ਤੋਂ ਦੇਸੀ ਹਥਿਆਰ ਲਿਆਉਂਦੇ ਸਨ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸੂਬੇ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਗੈਂਗਵਾਰ ਬਾਰੇ ਵੀ ਸੰਕੇਤ ਮਿਲੇ ਹਨ, ਜਿਸ ਤਹਿਤ ਇਲਾਕੇ ਵਿੱਚ ਦਬਦਬਾ ਕਾਇਮ ਕਰਨ ਲਈ ਗੋਲਡੀ ਢਿੱਲੋਂ ਨੈੱਟਵਰਕ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀਆਂ ਯੋਜਨਾਵਾਂ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਖਤਮ ਕੀਤਾ ਜਾ ਸਕੇ।

Scroll to Top