Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:00 am

+91 90915 01313 , +91 90916 01313

punjabbanni@gmail.com
punjabbani@yahoo.com

ਮੈਦਾਨ ਵਿਚ ਕ੍ਰਿਕੇਟ ਖੇਡ ਰਹੇ ਨੌਜਵਾਨਾਂ ਤੇ ਡਿਗੀ ਅਸਮਾਨੀ ਬਿਜਲੀ, ਇਕ ਦੀ ਮੌਤ

ਮੈਦਾਨ ਵਿਚ ਕ੍ਰਿਕੇਟ ਖੇਡ ਰਹੇ ਨੌਜਵਾਨਾਂ ਤੇ ਡਿਗੀ ਅਸਮਾਨੀ ਬਿਜਲੀ, ਇਕ ਦੀ ਮੌਤ

ਹੁਸ਼ਿਆਰਪੁਰ, 4 ਅਪ੍ਰੈਲ 2026 : ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ਵਿੱਚ ਕ੍ਰਿਕਟ ਟੂਰਨਾਮੈਂਟ ਦੌਰਾਨ ਮੌਸਮ ਨੇ ਅਚਾਨਕ ਖ਼ਤਰਨਾਕ ਰੂਪ ਧਾਰ ਲਿਆ, ਜਿਸ ਕਾਰਨ ਬਿਜਲੀ ਡਿੱਗਣ ਦੀ ਦੁਖਦਾਈ ਘਟਨਾ ਵਿੱਚ ਇੱਕ ਨੌਜਵਾਨ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ ਤਰੁਣਦੀਪ ਸਿੰਘ ਵਜੋਂ ਹੋਈ ਹੈ, ਜੋ ਰਸੂਲਪੁਰ ਪਿੰਡ ਦਾ ਰਹਿਣ ਵਾਲਾ ਅਤੇ 10ਵੀਂ ਜਮਾਤ ਦਾ ਵਿਦਿਆਰਥੀ ਸੀ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ, ਪਿੰਡ ਬਕਾਪੁਰ ਗੁਰੂ ਵਿੱਚ ਚੱਲ ਰਹੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਤਰੁਣਦੀਪ ਆਪਣੇ ਸਾਥੀਆਂ ਨਾਲ ਗਿਆ ਹੋਇਆ ਸੀ। ਸਕੂਲ ਵਿੱਚ ਛੁੱਟੀਆਂ ਹੋਣ ਕਰਕੇ ਉਹ ਖੇਡਣ ਲਈ ਉਤਸ਼ਾਹ ਨਾਲ ਪਹੁੰਚਿਆ ਸੀ। ਇਸ ਦੌਰਾਨ ਦੁਪਹਿਰ ਕਰੀਬ 11:30 ਤੋਂ 12 ਵਜੇ ਦੇ ਵਿਚਕਾਰ ਅਚਾਨਕ ਮੌਸਮ ਵਿਗੜ ਗਿਆ ਅਤੇ ਬੂੰਦਾ-ਬਾਂਦੀ ਦੇ ਨਾਲ ਬਿਜਲੀ ਚਮਕਣ ਲੱਗੀ।

ਸਰਪੰਚ ਮੁਤਾਬਕ, ਕਰੀਬ 11 ਨੌਜਵਾਨ ਮੈਚ ਖੇਡ ਰਹੇ ਸਨ ਕਿ ਇਕਾਏ ਹੀ ਬਿਜਲੀ ਡਿੱਗ ਪਈ। ਇਸ ਹਾਦਸੇ ਵਿੱਚ ਤਰੁਣਦੀਪ ਸਿੰਘ ਅਤੇ ਅੰਸ਼ਪ੍ਰੀਤ ਸਿੰਘ ਨੂੰ ਤੁਰੰਤ ਝਟਕਾ ਲੱਗਾ, ਜਦਕਿ ਹੋਰ ਖਿਡਾਰੀ ਵੀ ਡਿੱਗ ਕੇ ਜ਼ਖਮੀ ਹੋ ਗਏ, ਜਿਨਾ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਪਰ ਇਕ ਨੌਜਵਾਨ ਨੇ ਦਮ ਤੋੜ ਦਿੱਤਾ।

Scroll to Top