ਮੋਗਾ ਰੈਲੀ ‘ਚ ਸੀਐਮ ਮਾਨ ਦੇ ਵੱਡੇ ਐਲਾਨ, ਕਿਸਾਨਾਂ ਲਈ ਸਕੀਮ ਦਾ ਵਾਅਦਾ

ਮੋਗਾ, 4 ਅਪ੍ਰੈਲ 2026 : ਆਪ ਪਾਰਟੀ ਦੇ ਸੀਨੀਅਰ ਨੇਤਾ ਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਮੋਗਾ ਰੈਲੀ ਵਿਚ ਜਿਥੇ ਵੱਡੇ ਐਲਾਨ ਕੀਤੇ ਹਨ, ਉਥੇ ਕਿਸਾਨਾਂ ਨੂੰ ਨਵੀ ਸਕੀਮ ਦੇਣ ਦਾ ਵਾਅਦਾ ਵੀ ਕੀਤਾ ਹੈ। ਜਾਣਕਾਰੀ ਦੇ ਅਨੁਸਾਰ ‘ਮੁੱਖ ਮੰਤਰੀ ਸਕੀਮ, 30 ਦਿਨਾਂ ‘ਚ ਤਕਸੀਮ’ ਦੀ ਘੋਸ਼ਣਾ ਕਰਦਿਆਂ ਦੱਸਿਆ ਕਿ ਇਹ ਯੋਜਨਾ 13 ਅਪ੍ਰੈਲ ਤੋਂ ਸੂਬੇ ਭਰ ਵਿੱਚ ਲਾਗੂ ਕੀਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਨੇ ਖੇਤੀਬਾੜੀ ਢਾਂਚੇ ਨੂੰ ਆਧੁਨਿਕ ਬਣਾਉਣ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਖੇਤਾਂ ਨੂੰ ਬਿਜਲੀ ਦੇ ਖੰਭਿਆਂ ਤੋਂ ਮੁਕਤ ਕਰਨ ਲਈ ਅੰਡਰਗਰਾਊਂਡ ਬਿਜਲੀ ਤਾਰਾਂ ਵਿਛਾਈਆਂ ਜਾਣਗੀਆਂ, ਜਿਸ ਨਾਲ ਕਿਸਾਨਾਂ ਨੂੰ ਵੱਡੀ ਸਹੂਲਤ ਮਿਲੇਗੀ।ਕਰੀਬ 83 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਸਰਕਾਰ ਦੀਆਂ ਉਪਲਬਧੀਆਂ ਵੀ ਗਿਣਵਾਈਆਂ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤ ਦੇ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

Scroll to Top