ਚੰਡੀਗੜ, 06 ਅਪ੍ਰੈਲ 2026 : ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਸੋਮਵਾਰ ਨੂੰ ਪਟਿਆਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ। ਵਿਧਾਇਕ ਪਠਾਣਮਾਜਰਾ ਖ਼ਿਲਾਫ਼ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀਆਂ ਦੇਣ ਜਿਹੇ ਗੰਭੀਰ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ।
ਮਾਮਲੇ ਨਾਲ ਸੰਬੰਧਤ ਜਾਣਕਾਰੀ ਅਨੁਸਾਰ, ਪੁਲਿਸ ਵੱਲੋਂ ਉਨ੍ਹਾਂ ਨੂੰ ਗਵਾਲੀਅਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਲਗਾਤਾਰ ਪੁੱਛਗਿੱਛ ਲਈ ਉਨ੍ਹਾਂ ਨੂੰ ਪੁਲਿਸ ਰਿਮਾਂਡ ‘ਤੇ ਰੱਖਿਆ ਗਿਆ।
ਅਦਾਲਤੀ ਕਾਰਵਾਈ ਦੌਰਾਨ ਉਨ੍ਹਾਂ ਦਾ ਰਿਮਾਂਡ ਕਈ ਵਾਰ ਵਧਾਇਆ ਗਿਆ—ਪਹਿਲਾਂ 4 ਦਿਨ, ਫਿਰ 7 ਦਿਨ ਅਤੇ ਆਖ਼ਰੀ ਵਾਰ 1 ਦਿਨ ਦਾ ਹੋਰ ਰਿਮਾਂਡ ਦਿੱਤਾ ਗਿਆ ਸੀ।
ਹੁਣ ਰਿਮਾਂਡ ਦੀ ਮਿਆਦ ਪੂਰੀ ਹੋਣ ‘ਤੇ ਅਦਾਲਤ ਨੇ ਉਨ੍ਹਾਂ ਨੂੰ ਮੁੜ ਪੇਸ਼ੀ ਦੌਰਾਨ ਜੇਲ੍ਹ ਭੇਜਣ ਦਾ ਫੈਸਲਾ ਸੁਣਾਇਆ ਹੈ, ਜਿਸ ਨਾਲ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਲਈ ਰਾਹ ਸਾਫ਼ ਹੋ ਗਿਆ ਹੈ।