Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:13 am

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਆਰ.ਟੀ.ਸੀ. ਬਰਨਾਲਾ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੋਵੇਗਾ ਨਵੀਨੀਕਰਨ: ਚੇਅਰਮੈਨ

ਪੀ.ਆਰ.ਟੀ.ਸੀ. ਬਰਨਾਲਾ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੋਵੇਗਾ ਨਵੀਨੀਕਰਨ: ਚੇਅਰਮੈਨ

ਪਟਿਆਲਾ, ਬਰਨਾਲਾ, 27 ਅਪ੍ਰੈਲ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅੱਜ ਬਰਨਾਲਾ ਡਿਪੂ ਦੀ ਵਰਕਸ਼ਾਪ ਦੀ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਜਿੱਥੇ ਡਿਪੂ ਦੀ ਸਮੁੱਚੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ, ਉੱਥੇ ਹੀ ਪ੍ਰਬੰਧਕੀ ਬਲਾਕ ਦੀ ਪੁਰਾਣੀ ਇਮਾਰਤ ਦੀ ਹਾਲਤ ਦੇਖਦਿਆਂ ਇਸ ਦੇ ਤੁਰੰਤ ਨਵੀਨੀਕਰਨ ਦੇ ਆਦੇਸ਼ ਵੀ ਜਾਰੀ ਕੀਤੇ।

ਚੈਕਿੰਗ ਦੌਰਾਨ ਚੇਅਰਮੈਨ ਜੁਨੇਜਾ ਨੇ ਨਵੀਂਆਂ ਬੱਸਾਂ ਦੇ ਆਉਣ ਨਾਲ ਸ਼ੁਰੂ ਹੋਏ ਨਵੇਂ ਰੂਟਾਂ, ਰੋਜ਼ਾਨਾ ਦੀ ਮਾਲੀ ਆਮਦਨ, ਬੱਸਾਂ ਦੀ ਤੇਲ ਔਸਤ ਅਤੇ ਵਰਕਸ਼ਾਪ ਵਿੱਚ ਮੁਰੰਮਤ ਲਈ ਖੜ੍ਹੀਆਂ ਬੱਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਰਕਸ਼ਾਪ ਦੇ ਪ੍ਰਬੰਧਕੀ ਬਲਾਕ ਵਿੱਚ ਸਾਫ਼-ਸਫ਼ਾਈ ਅਤੇ ਵਾਸ਼ਰੂਮਾਂ ਦੀ ਮਾੜੀ ਹਾਲਤ ਦਾ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਵਾਸ਼ਰੂਮਾਂ ਦੀ ਰਿਪੇਅਰ ਕਰਵਾਉਣ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ, “ਯਾਤਰੀਆਂ ਨੂੰ ਸੁਵਿਧਾਜਨਕ, ਸੁਰੱਖਿਅਤ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨਾ ਸਾਡੀ ਮੁੱਖ ਪ੍ਰਾਥਮਿਕਤਾ ਹੈ।” ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਪ੍ਰਾਪਤ ਲਿਖਤੀ ਜਾਂ ਜ਼ੁਬਾਨੀ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾਵੇ। ਬੱਸਾਂ ਦੀ ਮੁਰੰਮਤ ਅਤੇ ਸਫ਼ਾਈ ਵਿੱਚ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਚੈਕਿੰਗ ਦੌਰਾਨ ਚੇਅਰਮੈਨ ਨੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਪੀ.ਆਰ.ਟੀ.ਸੀ. ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਲਈ ਅਜਿਹੀਆਂ ਅਚਨਚੇਤ ਚੈਕਿੰਗਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਇਸ ਮੌਕੇ ਜਨਰਲ ਮੈਨੇਜਰ ਪਟਿਆਲਾ ਜਤਿੰਦਰਪਾਲ ਗਰੇਵਾਲ, ਜਨਰਲ ਮੈਨੇਜਰ ਸੰਗਰੂਰ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ ਬਰਨਾਲਾ ਰਮਨ ਸ਼ਰਮਾ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।

Scroll to Top