Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ - ਡਾ ਹਿਮਾਂਸ਼ੂ ਅਗਰਵਾਲ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ - ਡਾ ਹਿਮਾਂਸ਼ੂ ਅਗਰਵਾਲ

ਪਟਿਆਲਾ, 28 ਅਪ੍ਰੈਲ : ਪਟਿਆਲਾ ਸ਼ਹਿਰ ‘ਚ 24X7 ਨਹਿਰੀ ਪਾਣੀ ਦੀ ਸਪਲਾਈ ਲਈ ਪਾਇਪਲਾਈਨ ਪਾਉਣ ਦੇ ਚੱਲ ਰਹੇ ਕੰਮ ਦੌਰਾਨ  ਪਟਿਆਲਾ ਦੇ ਡਿਪਟੀ ਕਮਿਸ਼ਨਰ  ਡਾ ਹਿਮਾਂਸ਼ੂ ਅਗਰਵਾਲ ਨੇ  ਅੱਜ ਪਟਿਆਲਾ ਵਿਖੇ ਨਹਿਰੀ ਪਾਣੀ ‘ਤੇ ਅਧਾਰਤ 565.52 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਪ੍ਰਗਤੀ ਦਾ  ਜਾਇਜ਼ਾ ਲਿਆ । ਓਹਨਾ ਭਾਦਸੋਂ ਚੁੰਗੀ ਤ੍ਰਿਪੜੀ ਏਰੀਆ , ਵਾਈ ਪੀ ਐਸ  ਵਿਖੇ ਚਲ ਰਹੇ ਕਮ ਦੀ ਵੀ ਸਮੀਖਿਆ ਕਰਦਿਆਂ  ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ  ਕਿ ਦਿਨ-ਰਾਤ ਕਰਕੇ ਸਾਰੇ ਕੰਮ ਜਲਦੀ ਮੁਕੰਮਲ ਕੀਤੇ ਜਾਣ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਸੰਯੁਕਤ ਕਮਿਸ਼ਨਰ ਮੈਡਮ ਸੋਨਮ ਅਤੇ ਪੰਜਾਬ ਵਿਕਾਸ ਕਮਿਸ਼ਨ ਦੀ ਟੀਮ ਦੇ ਮੈਂਬਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕ ਨਿਰਮਾਣ ਵਿਭਾਗ, ਨਗਰ ਨਿਗਮ ਤੇ ਐਲ ਐਂਡ ਟੀ ਕੰਪਨੀ ਅਤੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਭਾਦਸੋਂ ਰੋਡ , ਤ੍ਰਿਪੜੀ  ਅਤੇ ਵਾਈ ਪੀ ਐਸ ‘ ਤੇ ਪਾਇਪ ਲਾਈਨ ਦਾ ਕੰਮ ਹੋਣ ਕਾਰਨ  ਅਜਿਹੇ ਪ੍ਰਬੰਧ ਕੀਤੇ ਜਾਣ ਤਾਂ ਕਿ ਵਾਹਨ ਚਾਲਕਾਂ  ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।

ਡੀ ਸੀ ਨੇ ਕਿਹਾ ਕਿ 24 ਘੰਟੇ ਨਹਿਰੀ ਪਾਣੀ ਦੀ ਪਾਇਪਲਾਈਨ ਪਾਉਣ ਲਈ ਪੁੱਟੀ ਜਾਣ ਵਾਲੀ ਸੜਕ ਕਰਕੇ ਆਵਾਜਾਈ ਪ੍ਰਭਾਵਤ ਹੋਣ ਤੋਂ ਬਚਾਅ ਲਈ ਉਚੇਚੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ ਦੀ ਵੀ ਹਦਾਇਤ ਕੀਤੀ ਗਈ ਹੈ ਤਾਂ ਕਿ ਸੜਕ ਪੁੱਟਣ ਤੋਂ ਬਾਅਦ ਪਾਇਪਲਾਈਨ ਪਾਉਣ ਦੇ ਬਾਅਦ ਸੜਕ ਨੂੰ ਤੁਰੰਤ ਚੱਲਣਯੋਗ ਬਣਾਇਆ ਜਾਵੇ ਤਾਂ ਕਿ ਆਵਾਜਾਈ ਪ੍ਰਭਾਵਤ ਨਾ ਹੋਵੇ।

ਇਸ ਕੰਮ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ ਨੇ ਦੱਸਿਆ ਕਿ ਸ਼ਹਿਰ ਵਿੱਚ ਪਾਈਪਲਾਈਨ ਪਾਏ ਜਾਣ ਦਾ ਕੰਮ ਬਹੁਤ ਤੇਜੀ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ ਅਤੇ ਸੜਕਾਂ ਪੁੱਟੀਆਂ ਹੋਣ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਉਹ ਲੋਕਾਂ ਦੀ ਪ੍ਰੇਸ਼ਾਨੀ ਸਮਝ ਰਹੇ ਹਨ ਪਰੰਤੂ ਪਾਣੀ ਦੀ ਪਾਈਪਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਨੂੰ ਨਾਲੋ-ਨਾਲ ਠੀਕ ਵੀ ਕੀਤਾ ਜਾ ਰਿਹਾ ਹੈ।

Scroll to Top