Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:13 am

+91 90915 01313 , +91 90916 01313

punjabbanni@gmail.com
punjabbani@yahoo.com

2030 ਤੱਕ ਟੀਚੇ ਨਿਰਧਾਰਤ ਕਰਕੇ ਨਤੀਜੇ ਦਿਖਾਓ : ਹਰਿਆਣਾ ਸੀਐਮ ਸੈਣੀ

2030 ਤੱਕ ਟੀਚੇ ਨਿਰਧਾਰਤ ਕਰਕੇ ਨਤੀਜੇ ਦਿਖਾਓ : ਹਰਿਆਣਾ ਸੀਐਮ ਸੈਣੀ

ਚੰਡੀਗੜ੍ਹ, 17 ਅਪ੍ਰੈਲ 2026 : ਹਰਿਆਣਾ ਵਿੱਚ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਰੇ ਵਿਭਾਗਾਂ ਨੂੰ 2030 ਤੱਕ ਸਪੱਸ਼ਟ ਟੀਚੇ ਨਿਰਧਾਰਤ ਕਰਨ ਅਤੇ ਉਨ੍ਹਾਂ ਦੀ ਸਮੇਂ-ਸਿਰ ਪ੍ਰਾਪਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਸਿਰਫ਼ ਯੋਜਨਾਵਾਂ ਬਣਾਉਣਾ ਹੀ ਕਾਫ਼ੀ ਨਹੀਂ, ਬਲਕਿ ਉਨ੍ਹਾਂ ਦੀ ਨਿਯਮਿਤ ਸਮੀਖਿਆ ਕਰਕੇ ਲਾਭ ਸਿੱਧੇ ਲੋਕਾਂ ਤੱਕ ਪਹੁੰਚਾਉਣਾ ਲਾਜ਼ਮੀ ਹੈ।

‌ਇਹ ਨਿਰਦੇਸ਼ ਉਨ੍ਹਾਂ ਨੇ ਸਕੱਤਰੇਤ ਵਿੱਚ ਹੋਈ ਇੱਕ ਮਹੱਤਵਪੂਰਨ ਮੀਟਿੰਗ ਦੌਰਾਨ ਦਿੱਤੇ, ਜਿਸ ਵਿੱਚ ਹਰਿਆਣਾ ਇੰਸਟੀਚਿਊਟ ਆਫ ਫਾਈਨਾਂਸ਼ੀਅਲ ਮੈਨੇਜਮੈਟ ਨਾਲ ਸੰਬੰਧਿਤ ਪੰਜ ਸਾਲਾ ਲਾਗੂ ਕਰਨ ਯੋਜਨਾਵਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਰੋਡਮੈਪ ‘ਤੇ ਵੀ ਵਿਸਥਾਰ ਨਾਲ ਚਰਚਾ ਹੋਈ।

ਇਸ ਮੌਕੇ ਮੁੱਖ ਮੰਤਰੀ ਨੇ “ਵਿਜ਼ਨ ਟੂ ਐਕਸ਼ਨ ਆਰਟੀਫੀਸ਼ੀਅਲ ਇੰਟੈਲੀਜੈਂਸ” ਨਾਮਕ ਇਕ ਨਵਾਂ ਟੂਲ ਵੀ ਲਾਂਚ ਕੀਤਾ, ਜੋ ਵਿਭਾਗਾਂ ਨੂੰ ਆਪਣੇ ਟੀਚਿਆਂ ਦੀ ਯੋਜਨਾ ਬਣਾਉਣ ਅਤੇ ਪ੍ਰਗਤੀ ਦੀ ਨਿਗਰਾਨੀ ਕਰਨ ਵਿੱਚ ਮਦਦ ਕਰੇਗਾ।

Scroll to Top